ਸਰਕਾਰੀ ਅਧਿਆਪਕ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

ਮੇਹਟਿਆਣਾ (ਦ ਸਟੈਲਰ ਨਿਊਜ਼ ), ਰਿਪੋਰਟ- ਇੰਦਰਜੀਤ ਹੀਰਾ। ਪਿੰਡ ਅਜਨੋਹਾ ਵਿਖੇ ਸਰਕਾਰੀ ਅਧਿਆਪਕ ਯੂਨੀਅਨ ਬਲਾਕ ਕੋਟ ਫਤੂਹੀ ਵਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਨਰਿੰਦਰ ਅਜਨੋਹਾ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਵੱਖ-ਵੱਖ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਗੱਲ ਕਰਨ ਵਾਲੀ ਅਤੇ ਮੁਲਾਜਮਾਂ ਲਈ ਪਹਿਲੀ ਕੈਬਨਿਟ ਮੀਟਿੰਗ ਵਿੱਚ ਹਰੇ ਪੈਨ ਨਾਲ ਸੇਵਾਵਾਂ ਰੈਗੂਲਰ ਕਰਨ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਵਲੋਂ ਕੀਤੀ ‘ਕਰੋ ਜਾਂ ਮਰੋ ਰੈਲੀ ਵਿੱਚ’ ਸੇਵਾਵਾਂ ਰੈਗੂਲਰ ਕਰਨ ਦੀ ਬਜਾਏ ਉਲਟ ਲਾਠੀਚਾਰਜ ਕਰਵਾਇਆ ਗਿਆ। ਸਰਕਾਰ ਲਈ ਇਹ ਕਦਮ ਆਉਣ ਵਾਲੇ ਸਮੇਂ ਵਿੱਚ ਘਾਤਕ ਸਿੱਧ ਹੋ ਸਕਦਾ ਹੈ।

Advertisements

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟ ਫਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ, ਕੰਪਿਊਟਰ ਅਧਿਆਪਕ ਅਮਨਜੀਤ ਕੌਰ ਅਤੇ ਦੀਪਕ ਕੁਮਾਰ ਨੇ ਅਜਨੋਹਾ ਵਿਖੇ ਇੱਕ ਮੀਟਿੰਗ ਵਿੱਚ ਕੀਤਾ। ਜਨਰਲ ਸਕੱਤਰ ਉਂਕਾਰ ਸਿੰਘ ਅਤੇ ਵਿੱਤ ਸਕੱਤਰ ਹਰਮਨੋਜ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਪਾਸੇ ਹੜਾਂ ਨੇ ਤਬਾਹੀ ਮਚਾਈ ਹੋਈ ਹੈ, ਲੋਕ ਘਰਾਂ ਤੋਂ ਬੇਘਰ ਹੋ ਰਹੇ ਹਨ। ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਰਹੀਆਂ ਹਨ, ਹੱਕ ਮੰਗਦੇ ਮੁਲਾਜਮਾਂ ਤੇ ਸਰਕਾਰ ਪੁਲਿਸ ਤਸ਼ੱਦਦ ਕਰਵਾ ਰਹੀ ਹੈ ਅਤੇ ਭਗਵੰਤ ਮਾਨ ਦੂਜੇ ਸੂਬਿਆਂ ਵਿੱਚ ਪਾਰਟੀ ਪ੍ਰਚਾਰ ਕਰਨ ਵਿੱਚ ਮਸਤ ਹਨ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਮਹਿਕਮੇ ਵਿੱਚ ਬਣਦੇ ਹੱਕ ਦੇ ਕੇ ਇਹਨਾਂ ਨਾਲ ਇਨਸਾਫ ਕਰੇ ਨਹੀਂ ਤਾਂ ਸਰਕਾਰ ਸੰਘਰਸ਼ ਲਈ ਤਿਆਰ ਰਹੇ। ਮੁਲਾਜਮਾਂ ਨੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਕਾਲੇ ਬਿੱਲੇ ਲਗਾ ਕੇ ਆਪਣੇ ਰੋਸ ਦਾ ਇਜਹਾਰ ਕੀਤਾ।ਇਸ ਮੌਕੇ ਰਾਜਵਿੰਦਰ ਕੌਰ, ਲਵਦੀਪ ਕੌਰ, ਅਬਿਨਾਸ਼ ਕੌਰ, ਜਸਪ੍ਰੀਤ ਕੌਰ, ਜਤਿੰਦਰ ਸਿੰਘ, ਧਰਮਿੰਦਰ ਸਿੰਘ, ਹਾਫਿਜ ਪਦਮ, ਬਲਵਿੰਦਰ ਸਿੰਘ ਅਤੇ ਸੋਹਣ ਸਿੰਘ ਹਾਜਰ ਸਨ।

LEAVE A REPLY

Please enter your comment!
Please enter your name here