ਪੁਲਿਸ ਨੇ ਕੀਤੀ ਕਾਰਵਾਈ: ਕਿਸਾਨ ਆਗੂ ਅਮਨਦੀਪ ਕੌਰ ਗ੍ਰਿਫਤਾਰ, ਜੱਥਛੇਬੰਦੀ ਨੇ ਕੀਤੀ ਨਿਖੇਦੀ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ- ਪ੍ਰੀਤੀ ਪਰਾਸ਼ਰ। 16 ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰੜੀਗ੍ਹੜ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਕੀਤੀ ਜਾਣ ਵਾਲੀ ਰੋਸ ਰੈਲੀ ਨਾ ਕਾਮਯਾਬ ਕਰਨ ਦੇ ਸਬੰਧ ’ਚ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਹੀੇ ਅੱਜ ਹਰਿਆਣਾ ਪੁਲਿਸ ਵਲੋਂ ਕਿਸਾਨ ਜਥੇਬੰਦੀ ਦੀ ਆਗੂ ਅਮਨਦੀਪ ਕੌਰ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਨੰਗਲ ਈਸ਼ਰ ਨੂੰ ਗ੍ਰਿਫਤਾਰ ਕਰ ਲਿਆ।

Advertisements

ਇਸ ਮੌਕੇ ਕਾਮਰੇਡ ਭੁਪਿੰਦਰ ਸਿੰਘ ਭੂੰਗਾ ਜਿਲ੍ਹਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਸਰਕਾਰਾਂ ਆਪਣੀ ਜਿਮੇਵਾਰੀ ਤੋਂ ਭੱਜ ਰਹੀਆਂ ਹਨ। ਜਿਸ ਕਾਰਨ ਹੀ ਅੱਜ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦੇ ਰਾਹ ’ਤੇ ਤੁਰਨਾ ਪੈ ਰਿਹਾ ਹੈ ਪਰ ਸਰਕਾਰ ਵਲੋਂ ਇਸ ਸੰਘਰਸ਼ ਨੂੰ ਰੋਕਣ ਲਈ ਕੋਜੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਹੀ ਹਰਿਆਣਾ ਪੁਲਿਸ ਵਲੋਂ ਕਿਸਾਨ ਆਗੂ ਅਮਨਦੀਪ ਕੌਰ ਨੂੰ ਗ੍ਰਿਫਤਾਰ ਕਰਨ ਦੀ ਨਿਖੇਦੀ ਕਰਦੇ ਹਾਂ। ਸਰਕਾਰ ਪੁਲਿਸ ਦੇ ਰਾਹੀਂ ਸੰਘਰਸ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

LEAVE A REPLY

Please enter your comment!
Please enter your name here