ਸੁਤੰਤਰਤਾ ਦਿਵਸ ਤੇ ਰੇਲਵੇ ਮੰਡੀ ਸਕੂਲ ਦੀਆਂ ਸੱਤ ਵਿਦਿਆਰਥਣਾਂ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਪ੍ਰਿੰਸੀਪਲ ਲਲਿਤਾ ਰਾਣੀ ਦੀ ਯੋਗ ਅਗਵਾਈ ਹੇਠ ਵੋਕੇਸ਼ਨਲ ਗਰੁੱਪ ਵਿੱਚ ਪੰਜਾਬ ਭਰ ਵਿਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਅਵੰਤਿਕਾ ਸ਼ਰਮਾ, ਦੋ ਹੋਰ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਅੰਤਿਮਾ ਸ਼ਰਮਾ, ਦਿਵਿਆ ਸ਼ਰਮਾ, ਜਸਲੀਨ ਕੌਰ ਅਤੇ ਕਮਰਸ ਗਰੁੱਪ ਦੀਆਂ ਜਿਲ੍ਹੇ ਵਿਚੋਂ ਅੱਵਲ ਰਹੀਆਂ ਵਿਦਿਆਰਥਣਾਂ ਜਾਨਵੀ ਵਸਿਸ਼ਟ, ਪ੍ਰਿੰਅਕਾ ਨੋਵਾਲ ਅਤੇ ਹਰਪ੍ਰੀਤ ਕੌਰ ਨੂੰ ਜਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੁਆਰਾ ਸਨਮਾਨਿਤ ਕੀਤਾ ਗਿਆ। ਸਕੂਲ ਦੀਆਂ ਇਨ੍ਹਾਂ 7 ਹੋਣਹਾਰ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਕੈਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Advertisements

ਪਹਿਲੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 11000-11000 ਰੁਪਏ, ਦੂਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 5100-5100 ਰੁਪਏ ਅਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 3100-3100 ਰੁਪਏ ਨਕਦ ਇਨਾਮ ਮਿਲਿਆ। ਪਿ੍ੰਸੀਪਲ ਲਲਿਤਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਤੇ ਬਹੁਤ ਮਾਣ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਖਵਿੰਦਰ ਸਿੰਘ ,
ਇੰਚਾਰਜ ਸਿੱਖਿਆ ਸੁਧਾਰ ਟੀਮ ਸ਼ਲਿੰਦਰ ਠਾਕੁਰ, ਮੀਨਾ ਕੁਮਾਰੀ ਅਤੇ ਪ੍ਰਵੀਨ ਕੁਮਾਰੀ ਮੌਜੂਦ ਸਨ।

LEAVE A REPLY

Please enter your comment!
Please enter your name here