ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਬੈਠਕ

ਪਟਿਆਲਾ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੂਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਆਗਾਮੀ ਅਰਬਨ ਲੋਕਲ ਬਾਡੀਜ਼ ਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਡਾਟਾ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਨ ਦੀ ਹਦਾਇਤ ਕੀਤੀ।

Advertisements

ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਦੀ ਡਿਊਟੀ ਅਹਿਮ ਹੋਵੇਗੀ ਇਸ ਲਈ ਸਾਰੇ ਵਿਭਾਗ ਦੇ ਮੁਖੀ ਆਪਣੇ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ ਦਾ ਡਾਟਾ 8 ਸਤੰਬਰ ਤੋਂ ਪਹਿਲਾਂ ਪਹਿਲਾਂ ਡਾਇਸ ਸਾਫ਼ਟਵੇਅਰ ਵਿੱਚ ਅੱਪਲੋਡ ਕਰਵਾਉਣਾ ਯਕੀਨੀ ਬਣਾਉਣ।

ਮੀਟਿੰਗ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਕੁਮਾਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਾਇਸ ਸਾਫ਼ਟਵੇਅਰ ‘ਤੇ ਡਾਟਾ ਅੱਪਲੋਡ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀ ਵੈੱਬਸਾਈਟ ‘ਤੇ ਜਾ ਕੇ ਇਲੈੱਕਸ਼ਨ ਵਾਲੇ ਬਟਨ ‘ਤੇ ਜਾ ਕੇ ਆਪਣੇ ਦਫ਼ਤਰ ਦੇ ਸਟਾਫ਼ ਸਬੰਧੀ ਜਾਣਕਾਰੀ ਉਪਲਬਧ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਦਰਜਾ ਚਾਰ ਕਰਮਚਾਰੀਆਂ ਤੇ ਡਰਾਈਵਰਾਂ ਸਬੰਧੀ ਵੱਖਰੇ ਤੌਰ ‘ਤੇ ਐਕਸਲ ਸ਼ੀਟ ਭਰ ਕੇ ਭੇਜੀ ਜਾਵੇ।  ਸੰਜੀਵ ਕੁਮਾਰ ਨੇ ਦੱਸਿਆ ਕਿ ਹਰੇਕ ਸਟਾਫ਼ ਮੈਂਬਰ ਦਾ ਅਹੁਦਾ ਅਤੇ ਦਰਜਾ ਸਹੀ ਤਰ੍ਹਾਂ ਦਰਸਾਇਆ ਜਾਵੇ ਤਾਂ ਜੋ ਚੋਣਾਂ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here