ਨਿੱਜੀ ਰੰਜਿਸ਼ ਨੂੰ ਲੈ ਕੇ ਕੱਬਡੀ ਖਿਡਾਰੀ ਗੁਰਦੀਪ ਮੱਤਾ ਤੇ ਦੋ ਭਰਾਵਾਂ ਨੇ ਕੀਤਾ ਜਾਨਲੇਵਾ ਹਮਲਾ, ਖਿਡਾਰੀ ਨੇ ਭੱਜ ਕੇ ਬਚਾਈ ਜਾਨ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਨਾਮੀ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਦੋ ਭਰਾਵਾਂ ਵੱਲੋਂ ਕੀਤਾ ਗਿਆ ਹੈ। ਗੁਰਦੀਪ ਸਿੰਘ ਜਦੋਂ ਇੱਕ ਮਕੈਨਿਕ ਦੀ ਦੁਕਾਨ ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਉਸ ਦੌਰਾਨ ਗੁਰਦੀਪ ਦੇ ਸਿਰ ਤੇ ਕੁਲਹਾੜੀ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਇਲਾਜ ਲਈ ਗੁਰਦੀਪ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਹਮਲਾ ਕਰਨ ਵਾਲਿਆਂ ਵਿੱਚੋਂ ਇੱਕ ਵਿਅਕਤੀ ਵੀ ਹਸਪਤਾਲ ਦਾਖਲ ਹੈ ਅਤੇ ਉਸ ਨੇ ਗੁਰਦੀਪ ਤੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਉਸ ਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਦੀ ਪਿੰਡ ਦੇ ਹੀ ਕੁੱਝ ਵਿਅਕਤੀਆਂ ਨਾਲ ਬਹਿਸ ਹੋ ਗਈ ਸੀ, ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕਿ ਗੱਲ ਖਤਮ ਕਰਵਾ ਦਿੱਤੀ ਸੀ। ਇਸ ਮਾਮਲੇ ਵਿੱਚ ਡੀਐੱਸਪੀ ਰਾਕੇਸ਼ ਕੱਕੜ ਨੇ ਦੱਸਿਆ ਕਿ ਗੁਰਦੀਪ ਸਿੰਘ ਕੱਬਡੀ ਖਿਡਾਰੀ ਤੇ ਹਮਲਾ ਹੋਇਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਕਬੱਡੀ ਖਿਡਾਰੀ ਤੇ ਲਗਾਤਾਰ ਹੋ ਰਹੇ ਹਮਲਿਆਂ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਨਿੱਜੀ ਰੰਜਿਸ਼ ਦਾ ਹੈ।

LEAVE A REPLY

Please enter your comment!
Please enter your name here