ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿ ਜਾਣ ਨਾਲ ਕਰੀਬ 17 ਮਜ਼ਦੂਰਾਂ ਦੀ ਹੋਈ ਮੌਤ

ਮਿਜ਼ੋਰਮ (ਦ ਸਟੈਲਰ ਨਿਊਜ਼), ਪਲਕ। ਮਿਜ਼ੋਰਮ ਵਿੱਚ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿ ਜਾਣ ਨਾਲ ਕਰੀਬ 17 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਜਧਾਨੀ ਆਈਜ਼ੌਲ ਤੋਂ 21 ਕਿਲੋਮੀਟਰ ਦੂਰ ਸਾਇਰੰਗ ਵਿੱਚ ਵਾਪਰਿਆ। ਇਸ ਪੁਲ ਤੇ 35 ਤੋਂ 40 ਮਜ਼ਦੂਰ ਕੰਮ ਕਰ ਰਹੇ ਸਨ। ਮਲਬੇ ਵਿੱਚੋਂ ਬਹੁਤ ਮੁਸ਼ਕਿਲ ਨਾਲ ਲਾਸ਼ਾਂ ਕਢੀਆਂ ਗਈਆਂ ਹਨ।

Advertisements

ਇਸ ਦੇ ਨਾਲ ਹੀ ਕੁਝ ਹੋਰ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਪੁਲ ਬੈਰਾਬੀ ਨੂੰ ਸੈਰੰਗ ਨਾਲ ਜੋੜਨ ਵਾਲੀ ਕੁਰੁੰਗ ਨਦੀ ਉੱਤੇ ਬਣਾਇਆ ਜਾ ਰਿਹਾ ਸੀ। ਪੁਲ ਵਿੱਚ ਕੁੱਲ 4 ਪਿੱਲਰ ਹਨ। ਤੀਜੇ ਅਤੇ ਚੌਥੇ ਖੰਭੇ ਦੇ ਵਿਚਕਾਰ ਗਾਰਡ ਹੇਠਾਂ ਡਿੱਗ ਗਿਆ। ਬਚਾਅ ਕਾਰਜ ਜਾਰੀ ਹੈ।

LEAVE A REPLY

Please enter your comment!
Please enter your name here