


ਚੰਡੀਗੜ੍ਹ/ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਕਾਰਨ ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਈਵੇਟ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਦੀ ਜਾਣਕਾਰੀ ਸਾਂਝੀ ਕੀਤੀ।

