ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਅਤੇ ਰਾਖੀ ਲਈ ਲੋਕਾਂ ਨੂੰ ਇੱਕਜੁਟ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਉਤਰਨਾ ਹੋਵੇਗਾ: ਗੁਰਨੇਕ/ਗੁਰਮੇਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਇਥੇ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਭਵਨ, ਹੁਸ਼ਿਆਰਪੁਰ ਵਿਖੇ ਸੀ.ਪੀ.ਆਈ.(ਐਮ) ਤਹਿਸੀਲ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਕਾ.ਪ੍ਰੇਮਲਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਪਣੇ ਵਿਚਾਰ ਪ੍ਰਗਟ ਕਰਦਿਆਂ ਸੂਬਾ ਸਕੱਤਰੇਤ ਮੈਂਬਰ ਅਤੇ ਜ਼ਿਲ੍ਹਾ ਸੈਕਟਰੀ ਸਾਥੀ ਗੁਰਨੇਕ ਸਿੰਘ ਭੱਜਲ ਅਤੇ ਸੂਬਾ ਕਮੇਟੀ ਮੈਂਬਰ ਕਾ.ਗੁਰਮੇਸ਼ ਸਿੰਘ ਨੇ ਦੱਸਿਆ ਕਿ ਮੋਦੀ ਸਰਕਾਰ ਤੇ ਫਿਰਕੂ ਫਾਸੀਵਾਦੀ ਜੱਥੇਬੰਦੀ ਆਰ.ਐਸ.ਐਸ. ਵਲੋਂ ਦੇਸ਼ ਅੰਦਰ ਫਿਰਕੂ ਭਾਂਬੜ ਬਾਲੇ ਜਾ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਮਨੀਪੁਰ ਅਤੇ ਹਰਿਆਣਾ ਪ੍ਰਾਂਤ ਅੰਦਰ ਵਾਪਰੀਆਂ ਘਟਨਾਵਾਂ ਹਨ।

Advertisements

ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਜਮਹੂਰੀਅਤ ਪਸੰਦ ਲੋਕਾਂ ਨੂੰ ਇੱਕਜੁਟ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿੱਚ ਉਤਰਨਾ ਹੋਵੇਗਾ ਤਾਂ ਜੋ 2024 ਦੀਆਂ ਚੋਣਾਂ ਵਿੱਚ ਫਿਰਕੂ ਅਤੇ ਕਾਰਪੋਰੇਟ ਗਠਜੋੜ ਦੀ ਸਰਕਾਰ ਨੂੰ ਗੱਦੀ ਤੋਂ ਲਾਇਆ ਜਾ ਸਕੇ। ਬੀਮਾਰੀ ਕਾਰਨ ਤਹਿਸੀਲ ਸਕੱਤਰ ਦੀ ਗੈਰ ਮੌਜੂਦਗੀ ਵਿੱਚ ਪਾਰਟੀ ਦੇ ਸੀਨੀਅਰ ਸਾਥੀ ਕਾ:ਗੁਰਬਖਸ਼ ਸਿੰਘ ਸੂਸ ਨੇ ਪ੍ਰੈਸ ਨੂੰ ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਕਿਸਾਨਾਂ ਉਪਰ ਕੀਤੇ ਜ਼ੁਲਮ ਦੀ ਸਖਤ ਨਿਖੇਧੀ ਕੀਤੀ ਗਈ।

ਇਸ ਮੌਕੇ ਤੇ ਮਾਰੇ ਗਏ ਕਿਸਾਨ ਆਗੂ ਪ੍ਰੀਤਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਪਾਰਟੀ ਦੀ ਕੇਂਦਰੀ ਕਮੇਟੀ ਵਲੋਂ 1 ਸਤੰਬਰ ਤੋਂ  7 ਸਤੰਬਰ ਤੱਕ ਜੱਥਾ ਮਾਰਚ ਦਾ ਠੋਸ ਪ੍ਰੋਗਰਾਮ ਬਣਾ ਕੇ ਸਾਥੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਮੀਟਿੰਗ ਵਿੱਚ ਸੁਰਿੰਦਰ ਕੌਰ, ਬਲਵਿੰਦਰ ਸਿੰਘ, ਗੁਰਮੀਤ ਕਾਣੇ, ਪਰਸ਼ਨ ਸਿੰਘ, ਮਨਜੀਤ ਸਿੰਘ ਲਹਿਲੀ, ਇੰਦਰਪਾਲ ਸਿੰਘ ਅਹਿਰਾਣਾ, ਮਹਿੰਦਰ ਸਿੰਘ ਭੀਲੋਵਾਲ, ਸੁੱਚਾ ਸਿੰਘ ਕਾਲੀਆਂ ਅਤੇ ਰਾਮ ਨਿਵਾਸ ਹਾਜ਼ਰ ਸਨ।  

LEAVE A REPLY

Please enter your comment!
Please enter your name here