ਦਿੱਲੀ ਵਿੱਚ 8 ਤੋਂ 10 ਸਤੰਬਰ ਤੱਕ ਦਫ਼ਤਰ ਅਤੇ ਸਕੂਲ ਰਹਿਣਗੇ ਬੰਦ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਹੋਣ ਜਾ ਰਹੀ ਜੀ-20 ਮੀਟਿੰਗ ਨੂੰ ਮੱਦੇਨਜ਼ਰ ਰੱਖਦੇ ਹੋਏ ਦਿੱਲੀ ਸਰਕਾਰ ਨੇ 8 ਸਤੰਬਰ ਤੋਂ 10 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਲਈ ਦਿੱਲੀ ਪੁਲਿਸ ਨੇ ਸਰਕਾਰ ਨੂੰ ਸਿਫਾਰਿਸ਼ ਕੀਤੀ ਸੀ। ਦਿੱਲੀ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਸੀ। ਜਿਸ ਤੋਂ ਬਾਅਦ ਫੈਸਲਾ ਲੈਂਦੇ ਹੋਏ ਦਿੱਲੀ ਸਰਕਾਰ ਨੇ ਤਿੰਨ ਦਿਨਾਂ ਲਈ ਛੁੱਟੀਆਂ ਦਾ ਫੈਸਲਾ ਲਿਆ ਹੈ।

Advertisements

ਸਾਰੇ ਸਕੂਲਾਂ, ਕਾਲਜ਼ਾਂ, ਬੈਂਕ, ਬਾਜ਼ਾਰ ਅਤੇ ਐਮਸੀਡੀ ਦੇ ਸਾਰੇ ਦਫਤਰਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ ਵੀ.ਆਈ.ਪੀ. ਮੂਵਮੈਂਟ ਕਾਰਨ ਕਈ ਰੂਟਾਂ ਤੇ ਪਾਬੰਦੀ ਰਹੇਗੀ। ਦੱਸ ਦਈਏ ਕਿ ਜੀ-20 ਸਿਖਰ ਸੰਮੇਲਨ ਦੇ ਲਈ ਬਹੁਤ ਸਾਰੇ ਦੇਸ਼ਾਂ ਦੇ ਪ੍ਰਤੀਨਿਧੀ ਦਿੱਲੀ ਪਹੁੰਚਣਗੇ। ਇਸ ਦੇ ਨਾਲ ਹੀ ਟ੍ਰੈਫਿਕ ਰੂਟ ਵੀ ਡਾਇਵਰਟ ਕੀਤੇ ਜਾਣਗੇ। ਇਸ ਦੌਰਾਨ ਸ਼ਹਿਰ ਦਾ ਮਾਹੌਲ ਠੀਕ ਰਵੇ ਅਤੇ ਕੋਈ ਪਰੇਸ਼ਾਨੀ ਨਾ ਆਵੇ, ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦੇ ਹੋਏ ਤਿੰਨ ਦਿਨਾਂ ਲਈ ਛੁੱਟੀਆਂ ਦਾ ਫੈਸਲਾ ਲਿਆ ਗਿਆ ਹੈ।

LEAVE A REPLY

Please enter your comment!
Please enter your name here