ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਵਿਦਿਆਰਥੀਆਂ ਲਈ ਨਵੋਦਿਆ ਸਕੂਲ ਦਾਖਲੇ ਲਈ ਕੀਤੇ ਵਿਸ਼ੇਸ਼ ਪ੍ਰਬੰਧ: ਪ੍ਰੋਫੈਸਰ ਬਹਾਦਰ ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਦੇ ਪ੍ਰੀਤ ਨਗਰ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਸੇਵਾਵਾਂ ਨਿਭਾ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਇਥੇ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਵਿਦਿਆ ਪ੍ਰਾਪਤ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਹਾਸਲ ਕਰਵਾ ਕੇ ਅੱਗੇ ਵਧ ਸਕਣ। ਇਸ ਇਲਾਕੇ ਵਿੱਚ ਸਥਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੂੰ ਗੋਦ ਲੈਕੇ ਸਕੂਲ ਅਤੇ ਵਿਦਿਆਰਥੀਆਂ ਦੀ ਉਨਤੀ ਅਤੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਵਿਚ ਦਾਖਲਾ ਲੈਣ ਲਈ ਹੋਣ ਵਾਲੀ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।

Advertisements

ਇਸ ਸਬੰਧੀ ਇਛੁੱਕ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ, ਅਧਿਆਪਕਾਂ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਦੇ ਮੈਂਬਰਾਂ ਦੀ ਇੱਕ ਮੀਟਿੰਗ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਟਰਸਟ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਨਵੋਦਿਆ ਸਕੂਲਾਂ ਵਿੱਚ ਦਾਖਲੇ ਸੰਬੰਧੀ ਅਤੇ ਸਰਕਾਰ ਵੱਲੋਂ ਉਥੇ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿਸ ਤਰਸਯੋਗ ਹਾਲਤ ਵਿੱਚ ਰਹਿ ਰਹੇ ਹਨ ਉਸ ਵਿੱਚੋਂ ਨਿਕਲ ਦਾ ਇੱਕੋ ਇੱਕ ਰਸਤਾ ਹੈ ਕਿ ਉਹ ਆਪਣੇ ਭਵਿੱਖ ਨੂੰ ਸੁਧਾਰਨ ਲਈ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ਜਿਸ ਲਈ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਹਮੇਸ਼ਾ ਹੀ ਉਨ੍ਹਾਂ ਦੀ ਮੱਦਦ ਕਰਦਾ ਰਹੇਗਾ।

ਟਰਸਟ ਦੇ ਚੇਅਰਮੈਨ ਅਤੇ ਉਘੇ ਸਮਾਜ ਸੇਵੀ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ ਅਤੇ ਟਰੱਸਟੀ ਜੇ ਐਸ ਆਹਲੂਵਾਲੀਆ ਵਲੋਂ ਭੇਜੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਵਿਦਿਆਰਥੀਆਂ ਸਖ਼ਤ ਮਿਹਨਤ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ । ਇਸ ਮੌਕੇ ਤੇ ਪ੍ਰਿੰਸੀਪਲ ਰਚਨਾ ਕੌਰ, ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਡਾਕਟਰ ਗੁਰਬਖਸ਼ ਸਿੰਘ ਸੰਧੂ, ਪ੍ਰੀਤਮ ਸਿੰਘ ਖਾਲਸਾ ਵੱਲੋਂ ਵੀ ਬੱਚਿਆਂ ਦੇ ਮਾਤਾ ਪਿਤਾ ਨੂੰ ਕਿਹਾ ਕਿ ਕੋਈ ਵੀ ਦੇਸ਼ ਅਤੇ ਸਮਾਜ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਮਾਜ ਦੇ ਹਰ ਵਿਅਕਤੀ ਨੂੰ ਵਿਦਿਆ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਮੱਦਦ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਟਰਸਟ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਵਿਦਿਆ ਪ੍ਰਾਪਤ ਕਰਵਾਉਣ ਲਈ ਉਪਰਾਲੇ ਕਰਨੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪਰਵੀਨ ਕੁਮਾਰ ਨੇ ਟਰਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਕੂਲ ਦੇ ਅਧਿਆਪਕ ਸਖ਼ਤ ਮਿਹਨਤ ਕਰਕੇ ਇਨ੍ਹਾਂ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣ ਲਈ ਵਚਨਬੱਧ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਦੀ ਹੋਣ ਵਾਲੀ ਪ੍ਰੀਖਿਆ ਲਈ ਲੋੜੀਂਦੀਆਂ ਪੁਸਤਕਾਂ ਅਤੇ ਹੋਰ ਸਮੱਗਰੀ ਵੰਡੀ ਗਈ।

LEAVE A REPLY

Please enter your comment!
Please enter your name here