Tuesday, October 20, 2026
Home Hoshiarpur ਬਿਨਾ ਭੇਦਭਾਵ ਸ਼ਹਿਰ ’ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ: ਕੈਬਨਿਟ ਮੰਤਰੀ...

ਬਿਨਾ ਭੇਦਭਾਵ ਸ਼ਹਿਰ ’ਚ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਾਰਡ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹ 18 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 6 ਦੇ ਮੁਹੱਲਾ ਕ੍ਰਿਸ਼ਨਾ ਨਗਰ ਵਿਚ ਗਲੀ ਨੰਬਰ 10 ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Advertisements

ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਗਲੀ ਦੇ ਨਿਰਮਾਣ ਦੀ ਕਾਫ਼ੀ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿਚ ਹੋਰ ਜ਼ਰੂਰੀ ਕਾਰਜ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਪੂਰੇ ਸ਼ਹਿਰ ਵਿਚ ਇਸੇ ਸੋਚ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਸੂਬੇ ਦਾ ਸਰਬਪੱਖੀ ਵਿਕਾਸ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਲੀ ਦਾ ਨਿਰਮਾਣ ਕਾਰਜ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਦੇ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਾਜੇਸ਼ਵਰ ਦਿਆਲ ਬੱਬੀ, ਧੀਰਜ ਸ਼ਰਮਾ, ਐਡਵੋਕੇਟ ਅਮਰਜੋਤ ਸੈਣੀ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here