ਐੱਸਬੀਆਈ ਦੇ ਸੇਵਾ ਕੇਂਦਰ ਤੋਂ ਪਿਸਤੌਲ ਦੀ ਨੌਕ ਤੇ 3 ਲੁਟੇਰਿਆਂ ਨੇ ਲੁੱਟੇ ਡੇਢ ਲੱਖ ਰੁਪਏ, ਵਾਰਦਾਤ ਸੀਸੀਟੀਵੀ ‘ਚ ਕੈਦ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਪਿੰਡ ਭੱਟੀਆਂ ਵਿੱਚ ਐੱਸਬੀਆਈ ਦੇ ਸੇਵਾ ਕੇਂਦਰ ਤੋਂ ਹਥਿਆਰਾਂ ਦੀ ਨੌਕ ਤੇ 3 ਲੁਟੇਰਿਆਂ ਨੇ ਕਰੀਬ ਡੇਢ ਲੱਖ ਰੁਪਏ ਦੀ ਨਕਦੀ ਲੁੱਟੀ ਅਤੇ ਮੌਕੇ ਤੋਂ ਫਰਾਰ ਹੋ ਗਏ। ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ। ਜਾਣਕਾਰੀ ਦਿੰਦੇ ਰਾਜੇਸ਼ ਅਗਨੀਹੋਤਰੀ ਵਾਸੀ ਗਹੋਤ ਭੱਟੀਆਂ ਨੇ ਦੱਸਿਆ ਕਿ ਉਹ ਬੈਂਕ ਦੇ ਨੇੜੇ ਪੈਸਿਆਂ ਦੇ ਲੈਣ-ਦੇਣ ਦੇ ਸੇਵਾ ਕੇਂਦਰ ਵਿੱਚ ਕੰਮ ਕਰਦਾ ਹੈ।

Advertisements

ਉਹ ਆਪਣੇ ਪੁੱਤਰਾਂ ਨਾਲ ਦੁਕਾਰ ਤੇ ਮੌਜੂਦ ਸੀ। 3 ਨੌਜਵਾਨ ਦੁਕਾਨ ਅੰਦਰ ਆਏ, ਜਿਹਨਾਂ ਨੇ ਕੱਪੜੇ ਨਾਲ ਪੂਰਾ ਤਰ੍ਹਾਂ ਨਾਲ ਆਪਣੇ ਮੂੰਹ ਲਪੇਟੇ ਸਨ ਤੇ ਪਿਸਤੌਲ ਦੇ ਮੁੱਠੇ ਨਾਲ ਹਮਲਾ ਕਰਕੇ ਉਨ੍ਹਾਂ ਕੋਲੋ ਨਕਦੀ ਲੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ 3 ਨੌਜਵਾਨਾਂ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੱਖ ਤੋਂ ਉਪਰ ਰਕਮ ਦੀ ਲੁੱਟ ਹੋਈ ਹੈ ਤੇ ਦੱਸਿਆ ਕਿ ਮਾਮਲਾ ਦਰਜ ਕਰਕੇ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here