ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ 25 ਅਗਸਤ ਨੂੰ ਪਹੁੰਚੇਗੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿਚ ਹਰ ਜ਼ਿਲ੍ਹਾ ਹੈਡਕੁਆਟਰ ਵਿਚ ਲਿਜਾਇਆ ਜਾਵੇਗਾ, ਜਿਸ ਦੀ ਸ਼ੁਰੂਆਤ 22 ਅਗਸਤ ਨੂੰ ਲੁਧਿਆਣਾ ਤੋਂ ਹੋਈ ਹੈ। ਇਹ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ 29 ਅਗਸਤ ਨੂੰ ਬਠਿੰਡਾ ਵਿਖੇ ਪਹੁੰਚੇਗੀ, ਜਿਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਖੇਡਾਂ ਦੀ ਮਸ਼ਾਲ ਲੁਧਿਆਣਾ, ਮੋਗਾ, ਫਿਰੋਜ਼ਪੁਰ, ਤਰਨਤਾਰਨ, ਗੁਰਦਾਸਪੁਰ ਤੇ ਪਠਾਨਕੋਟ ਤੋਂ ਹੁੰਦੀ ਹੋਈ 25 ਅਗਸਤ ਨੂੰ ਸਵੇਰੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਇਸ ਮਸ਼ਾਲ ਮਾਰਚ ਦਾ ਜ਼ਿਲ੍ਹਾ ਹੁਸ਼ਿਆਰਪੁਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 7 ਵਜੇ ਪ੍ਰੋਗਰਾਮ ਕੀਤਾ ਜਾਵੇਗਾ, ਇਸ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਹ ਮਸ਼ਾਲ ਮਾਰਚ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋ ਕੇ ਮਾਤਾ ਚਿੰਤਪੁਰਨੀ ਚੌਕ, ਧੋਬੀ ਘਾਟ ਚੌਕ, ਬਹਾਦਰਪੁਰ ਚੌਂਕ, ਸ਼ਿਮਲਾ ਪਹਾੜੀ ਚੌਕ ਤੋਂ ਹੁੰਦਾ ਹੋਇਆ ਇੰਡੋਰ ਸਟੇਡੀਅਮ ਪਹੁੰਚੇਗਾ ਜਿਥੋਂ ਇਹ ਅੱਗੇ ਜਲੰਧਰ ਲਈ ਰਵਾਨਾ ਹੋਵੇਗਾ।

LEAVE A REPLY

Please enter your comment!
Please enter your name here