ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਦੀ ਟੀਮ ਨੇ ਮਾਰਿਆ ਛਾਪਾ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਡਾਇਰੈਕਟੋਰੇਟ ਆਫ਼ ਟ੍ਰਾਂਸਫ਼ਾਰਮੇਸ਼ਨ (ਈਡੀ) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

Advertisements

ਦੱਸ ਦਈਏ ਕਿ ਭਾਰਤ ਭੂਸ਼ਣ ਅਸ਼ੋਕ ਕਾਂਗਰਸ ਸਰਕਾਰ ਵਿੱਚ ਫੂਡ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਆਸ਼ੂ ਤੇ ਅਨਾਜ ਦੇ ਘਪਲੇ ਕਰਨ ਦੇ ਕਈ ਦੋਸ਼ ਲੱਗੇ ਸਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਵੀ ਕੱਟਣੀ ਪਈ ਅਤੇ ਹੁਣ ਉਹ ਜ਼ਮਾਨਤ ਤੇ ਬਾਹਰ ਹੈ। ਪੰਜਾਬ ਸਰਕਾਰ ਨੇ ਆਸ਼ੂ ਖਿਲਾਫ ਲੁਧਿਆਣਾ ਸਮੇਤ ਹੋਰ ਥਾਵਾਂ ਤੇ ਕੇਸ ਦਰਜ ਕੀਤੇ ਹਨ। ਈਡੀ ਨੇ ਵਿਜਿਲੈਂਸ ਤੋਂ ਅਨਾਜ ਘੁਟਾਲੇ ਦੇ ਕਾਗਜ਼ ਲਏ ਸਨ। ਜਿਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਛਾਪੇਮਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here