ਇੰਦਰਾ ਗਾਂਧੀ ਹਵਾਈ ਅੱਡੇ ਤੋਂ ਡੀਆਰਆਈ ਨੇ ਨਸ਼ੀਲੇ ਪਦਾਰਥਾਂ ਸਮੇਤ ਕੀਨੀਆ ਦੀਆਂ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਕੀਨੀਆ ਦੀਆਂ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਡੀਆਰਆਈ ਅਧਿਕਾਰੀਆਂ ਨੇ ਜਦੋਂ ਔਰਤਾਂ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਕਰੀਬ 1698 ਗ੍ਰਾਮ ਕੋਕੀਨ ਬਰਾਮਦ ਹੋਇਆ।

Advertisements

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਕਰੀਬ 17 ਕਰੋੜ ਰੁਪਏ ਦੱਸੀ ਗਈ ਹੈ। ਬਿਆਨ ਮੁਤਾਬਕ ਮਹਿਲਾਂ ਤੋਂ ਲਗਾਤਾਰ ਪੁੱਛਗਿੱਛ ਤੋਂ ਬਾਅਦ ਡੀਆਰਆਈ ਅਧਿਕਾਰੀਆਂ ਨੇ ਉਸ ਵਿਅਕਤੀ ਦਾ ਪਤਾ ਲਗਾਇਆ ਜਿਸ ਨੂੰ ਇਹ ਪਾਬੰਦੀਸ਼ੁਦਾ ਦਵਾਈਆਂ ਪਹੁੰਚਾਈਆਂ ਜਾਣੀਆਂ ਸਨ। ਇਸ ਤੋਂ ਬਾਅਦ  ਕੀਨੀਆ ਦੀ ਇਕ ਹੋਰ ਔਰਤ ਮੁੰਬਈ ਦੇ ਵਸਈ ਇਲਾਕੇ ਵਿੱਚ ਫੜੀ ਗਈ। ਦੋਵਾਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here