Thursday, October 29, 2026
Home Punjab ਮੁੱਖ ਮੰਤਰੀ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ:...

ਮੁੱਖ ਮੰਤਰੀ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ: ਚੇਅਰਮੈਨ ਸੇਖਵਾਂ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ। ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ-2023 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਸ਼ਾਮਲ ਕੀਤੀਆਂ ਗਈਆਂ ਹਨ ਅਤੇ ਉਮਰ ਵਰਗਾਂ ਦੀ ਗਿਣਤੀ ਵੀ ਛੇ ਤੋਂ ਵਧਾ ਕੇ ਅੱਠ ਕਰ ਦਿੱਤੀ ਹੈ। ਖਿਡਾਰੀਆਂ ਦੀ ਰਜਿਸਟਰੇਸ਼ਨ ਲਈ ਮੁੱਖ ਮੰਤਰੀ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ ਜਿਸ ਉਤੇ ਖਿਡਾਰੀ ਰਜਿਸਟਰੇਸ਼ਨ ਕਰਵਾ ਰਹੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਅੱਠ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਮਰ ਵਰਗ ਸ਼ਾਮਲ ਹਨ। ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਸ੍ਰੀ ਸੇਖਵਾਂ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲਾ ਪੱਧਰੀ ਮੁਕਾਬਲੇ 16 ਤੋਂ 26 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਕਰਵਾਏ ਜਾਣਗੇ। ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here