ਆਸਟ੍ਰੇਲੀਆ ‘ਚ ਮਿਲਨਦੀਪ ਸਿੰਘ ਵਾਸੀ ਪਿੰਡ ਚਾਬਾ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ

ਨਵੀ ਦਿੱਲੀ (ਦ ਸਟੈਲਰ ਨਿਊਜ਼), ਪਲਕ। ਆਸਟ੍ਰੇਲੀਆ ਤੋਂ ਇੱਕ ਖਬਰ ਮਿਲੀ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਿਲਨਦੀਪ ਸਿੰਘ ਵਾਸੀ ਪਿੰਡ ਚਾਬਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮਿਲਨਦੀਪ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ।

Advertisements

ਪਰਿਵਾਰ ਨੂੰ ਮਿਲਨਦੀਪ ਦੀ ਮੌਤ ਦੀ ਖਬਰ ਤਿੰਨ ਦਿਨ ਬਾਅਦ ਮਿਲੀ। ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ਤੇ ਆਸਟ੍ਰੇਲੀਆ ਗਿਆ ਸੀ। ਮਿਲਨਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here