ਖੰਨਾ ਵਿੱਚ 23 ਸਾਲਾ ਨੌਜ਼ਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਖੰਨਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖੰਨਾ ਵਿੱਚ ਨੈਸ਼ਨਲ ਹਾਈਵੇਅ ਤੇ ਮੰਡਿਆਲਾ ਕਲਾਂ ਨੇੜੇ ਓੁਵਰਬ੍ਰਿਜ ਦੇ ਉੱਪਰ ਸੜਕ ਹਾਦਸੇ ਵਿੱਚ ਇੱਕ ਨੌਜ਼ਵਾਨ ਦੀ ਮੌਤ ਹੋ ਗਈ। ਦੱਸਿਆ ਜਾਂ ਰਿਹਾ ਹੈ ਤੇਜ਼ ਰਫਤਾਰ ਵਾਹਨ ਨੇ ਬੁਲੇਟ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਅਤੇ ਨੌਜਵਾਨ ਦੀ ਮੌਤ ਹੋ ਗਈ।

Advertisements

ਮ੍ਰਿਤਕ ਦੀ ਪਹਿਚਾਣ ਸੁਮਿਤ ਠਾਕੁਰ ਉਮਰ 23 ਵਾਸੀ ਸਮੈਲਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਮਿਤ ਠਾਕੁਰ ਡੀ.ਏ.ਵੀ ਜਲੰਧਰ ਵਿਖੇ ਐੱਮ.ਬੀ.ਏ ਕਰ ਰਿਹਾ ਸੀ।

ਸੁਮਿਤ ਖੰਨਾ ਤੋ ਜਲੰਧਰ ਜਾ ਰਿਹਾ ਸੀ ਕਿ ਤੇਜ਼ ਰਫਤਾਰ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਵਾਲਾ ਮੌਕੇ ਤੇ ਫਰਾਰ ਹੋ ਗਿਆ ਹੈ। ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here