Saturday, October 31, 2026
Home Hoshiarpur ਜੇਸੀਡੀਏਵੀ ਕਾਲਜ ’ਚ ਲੱਗਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ

ਜੇਸੀਡੀਏਵੀ ਕਾਲਜ ’ਚ ਲੱਗਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜੇ.ਸੀ.ਡੀ.ਏ.ਕਾਲਜ ਦਸੂਹਾ ’ਚ ਤੀਜਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਦੇ ਕਨਵੀਨਰ ਨਰੇਸ਼ ਗੁਪਤਾ ਨੇ ਦੱਸਿਆ ਕਿ ਅਰਜੁਨ ਵੀਰ ਫਾਊਂਡੇਸ਼ਨ ਦੇ ਜਸਲੀਨ ਗਰਚਾ ਨੇ ਵਿਦਿਆਰਥੀਆਂ ਨੂੰ ਸਟੈਮ ਸੈੱਲ ਰਜਿਸਟ੍ਰੇਸ਼ਨ ਪ੍ਰੋਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਰਜਿਸਟ੍ਰੇਸ਼ਨ ਰਾਹੀਂ ਕਿਸੇ ਵੀ ਜ਼ਰੂਰਮੰਦ ਬਿਮਾਰ ਵਿਅਕਤੀ ਨੂੰ ਸਿਹਤਮੰਦ ਕਰਨ ਵਿਚ ਆਪਣਾ ਯੋਗਦਾਨ ਦੇ ਸਕਦੇ ਹਨ।

Advertisements

ਪ੍ਰੋਜੈਕਟ ਕਨਵੀਨਰ ਨੇ ਸਟੈਮ ਸੈੱਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਾਲਜ ਅਧਿਆਪਕਾਂ ਵਲੋਂ ਚਲਾਏ ਗਏ ਜਾਗਰੂਕਤਾ ਅਭਿਆਨ ਦੇ ਚੱਲਦਿਆਂ ਬਹੁਤ ਸਾਰੇ ਵਿਦਿਆਰਥੀਆਂ ਨੇ ਸਟੈਮ ਸੈੱਲ ਦਾਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਅਤੇ ਆਪਣੇ ਮੁੰਹ ਦੇ ਸਵੈਬ ਦੇ ਨਮੂਨੇ ਦਿੱਤੇ। ਨਰੇਸ਼ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਅਰਜੁਨਵੀਰ ਫਾਊਂਡੇਸ਼ਨ ਨਾਲ ਮਿਲ ਕੇ ਜ਼ਿਲ੍ਹਾ ਪ੍ਰਸ਼ਾਸਨ ਸਟੈਮ ਸੈੱਲ ਯੋਜਨਾ ’ਤੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਟੈਮ ਸੈੱਲ ਥਰੈਪੀ ਬਲੱਡ ਕੈਂਸਰ, ਥੈਲੇਸੀਮੀਆ, ਜੈਨੈਟਿਕ ਡਿਸਆਰਡਰ ਵਰਗੀਆਂ ਕਈ ਜਾਨਲੇਵਾ ਬਿਮਾਰੀਆਂ ਲਈ ਕਾਫੀ ਕਾਰਗਰ ਹੈ ਅਤੇ ਇਸ ਥਰੈਪੀ ਦੀ ਵਰਤੋਂ ਨਾਲ ਇਨ੍ਹਾਂ ਜਾਨਲੇਵਾ ਬਿਮਾਰੀਆਂ ਦਾ ਇਲਾਜ ਸੰਭਵ ਹੈ। ਇਸ ਮੌਕੇ ਪ੍ਰਿੰਸੀਪਲ ਕਮਲ ਕਿਸ਼ੋਰ, ਸੰਜੀਵ ਸ਼ਰਮਾ ਤੋਂ ਇਲਾਵਾ ਕਾਲਜ ਦਾ ਹੋਰ ਸਟਾਫ਼ ਵੀ ਮੌਜੂਦ ਸੀ।

LEAVE A REPLY

Please enter your comment!
Please enter your name here