Thursday, October 15, 2026
Home Latest ਆਈਏਐਸ ਮਨੀਸ਼ਾ ਰਾਣਾ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਆਈਏਐਸ ਮਨੀਸ਼ਾ ਰਾਣਾ ਨੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਪਟਿਆਲਾ (ਦ ਸਟੈਲਰ ਨਿਊਜ਼)। 2019 ਬੈਂਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ।  ਨਗਰ ਨਿਗਮ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ  ਹੇਠ ਪਟਿਆਲਾ ਸ਼ਹਿਰ ਦੇ ਨਗਰ ਨਿਗਮ ਅਧੀਨ ਆਉਂਦੇ ਵਸਨੀਕਾਂ ਨੂੰ ਪਾਰਦਰਸ਼ੀ ਅਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ।
ਜ਼ਿਕਰਯੋਗ ਹੈ ਕਿ ਮਨੀਸ਼ਾ ਰਾਣਾ ਇਸ ਤੋਂ ਪਹਿਲਾਂ ਐਸ.ਡੀ.ਐਮ. ਸਰਦੂਲਗੜ੍ਹ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਵੱਲੋਂ ਪਟਿਆਲਾ ਨਗਰ ਨਿਗਮ ਵਿਖੇ ਆਪਣਾ ਅਹੁਦਾ  ਸੰਭਾਲਣ ਸਮੇਂ ਨਗਰ ਨਿਗਮ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Advertisements

LEAVE A REPLY

Please enter your comment!
Please enter your name here