ਸਾਬਕਾ ਡਿਪਟੀ ਕਮਿਸ਼ਨਰ ਮੇਘ ਰਾਜ ਵੱਲੋਂ ਹੜ੍ਹ ਪੀੜਤਾਂ ਲਈ 11 ਹਜ਼ਾਰ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਲਗਾਤਾਰ ਹੜ੍ਹਾਂ ਪੀੜਤਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰ ਰਹੀ ਹੈ। ਇਸ ਦੇ ਸਬੰਧ ਵਿਚ ਸਾਬਕਾ ਡਿਪਟੀ ਕਮਿਸ਼ਨਰ ਮੇਘ ਰਾਜ ਵਾਸੀ ਐਸ.ਏ.ਐਸ ਨਗਰ ਮੁਹਾਲੀ ਵਲੋਂ 11 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਗਈ।

Advertisements

ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ ਦਾਨ ਵਿਚ ਮਿਲੀ ਇਸ ਸਹਿਯੋਗ ਰਾਸ਼ੀ ਦੁਆਰਾ ਹੜ੍ਹ ਪੀੜਤਾਂ ਨੂੰ ਮੱਛਰਦਾਨੀਆਂ ਮੁਹੱਈਆ ਕੀਤੀਆਂ ਗਈਆਂ ਹਨ।

ਉਨ੍ਹਾਂ ਮੇਘ ਰਾਜ ਦਾ ਧੰਨਵਾਦ ਕੀਤਾ ਅਤੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨਾਲ ਮਿਲ ਕੇ ਹੜ੍ਹ ਪੀੜਤਾ ਦੀ ਮਦਦ ਲਈ ਅੱਗੇ ਆਉਣ।

LEAVE A REPLY

Please enter your comment!
Please enter your name here