ਖੇਤੀਬਾੜੀ ਇੰਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਤੋਂ ਕਰਨ ਗੁਰੇਜ਼ -ਮੁੱਖ ਖੇਤੀਬਾੜੀ ਅਫ਼ਸਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ-ਸਮੇਂ ’ਤੇ ਵੱਖ-ਵੱਖ ਕੈਂਪਾਂ ਰਾਹੀਂ ਕਿਸਾਨਾਂ ਨੂੰ ਇੰਨਪੁਟਸ ਖਰੀਦਣ ਸਮੇਂ ਬਿੱਲ ਲਾਜ਼ਮੀ ਲੈਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਖਾਦ, ਬੀਜ ਅਤੇ ਕੀੜੇ ਮਾਰ ਜ਼ਹਿਰ ਵਿਕਰੇਤਾਵਾਂ ਦੀ ਕੁਆਲਟੀ ਕੰਟਰੋਲ ਅਧੀਨ ਚੈਕਿੰਗ ਕੀਤੀ ਜਾਂਦੀ ਹੈ ਅਤੇ ਸੈਂਪਲ ਵੀ ਭਰੇ ਜਾਂਦੇ ਹਨ।

Advertisements

ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਡਾ.ਰਮਿੰਦਰ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਇੰਨਪੁਟਸ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇ ਮਾਰ ਜ਼ਹਿਰ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇ ਮਾਰ ਜ਼ਹਿਰ ਦੀ ਸਪਲਾਈ ਯਕੀਨੀ ਬਣਾਉਣ ਦੀ ਗੱਲ ਆਖੀ ਹੈ।

ਇਸੇ ਲੜੀ ਵਿੱਚ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤੀ ਸਬੰਧੀ ਕੋਈ ਵੀ ਇੰਨਪੁਟ ਖਰੀਦਣ ਸਮੇਂ ਡੀਲਰ ਪਾਸੋਂ ਇਸ ਦਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਬਿੱਲ ਦੇਣਾ ਜਿਥੇ ਡੀਲਰ ਲਈ ਲਾਜ਼ਮੀ ਹੈ ਉਸ ਦੇ ਨਾਲ ਹੀ ਇਹ ਸਾਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਖੇਤੀਬਾੜੀ ਇੰਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਕੀਤੇ ਜਾਣ ਸਬੰਧੀ ਮਾਮਲਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here