ਬਹੁ-ਤਕਨੀਕੀ ਕਾਲਜ ਅਤੇ ਬਾਲ ਸੁਧਾਰ ਘਰ ਵਿਖੇ ਕਰੀਅਰ ਗਾਈਡੈਂਸ ਪ੍ਰੋਗਰਾਮ ਕੀਤਾ ਗਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਬਹੁ-ਤਕਨੀਕੀ ਕਾਲਜ ਹੁਸ਼ਿਆਰਪੁਰ ਵਿਖੇ ਫਾਰਮੇਸੀ, ਇਲੈੱਕਟ੍ਰੋਨਿਕਸ ਅਤੇ ਕੰਪਿਊਟਰ ਸਾਇੰਸ ਦੇ ਬੱਚਿਆਂ ਨੂੰ ਉਨ੍ਹਾਂ ਦੇ ੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਰਾਕੇਸ਼ ਕੁਮਾਰ, ਪਲੇਸਮੈਂਟ ਅਫਸਰ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ, ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਕਰਮ ਸਿੰਘ, ਯੰਗ ਪ੍ਰੋਫੈਸ਼ਨਲ ਵੱਲੋਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

Advertisements

ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਯੋਜਨਾ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਅਦਿੱਤਿਯਾ ਰਾਣਾ, ਕਰੀਅਰ ਕਾਊਂਸਲਰ ਵਲੋਂ ਸਵੈ-ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਸਬੰਧੀ ਬਾਲ ਸੁਧਾਰ ਘਰ (ਕਿਸ਼ੋਰ ਜੇਲ੍ਹ) ਵਿਖੇ ਇੱਕ ਵਿਸ਼ੇਸ਼ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਇਸ ਵਿੱਚ  ਉਨ੍ਹਾਂ ਵਲੋਂ ਸਬੰਧਤ ਕਿਸ਼ੋਰਾਂ ਨੂੰ ਸਵੈ-ਰੋਜ਼ਗਾਰ ਦੇ ਵੱਖ-ਵੱਖ ਕਿੱਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ, ਤਾਂ ਜੋ ਕਿ ਉਹ ਸਮਾਜ ਵਿੱਚ ਮੁੜ ਵਾਪਸ ਆਉਣ ਤੋਂ ਬਾਅਦ ਕਿਸ ਤਰ੍ਹਾਂ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰ ਸਕਣ, ਇਸ ਬਾਰੇ ਦੱਸਿਆ ਗਿਆ। ਇਨ੍ਹਾਂ ਵੱਖ-ਵੱਖ ਦੱਸੇ ਸਵੈ-ਰੋਜ਼ਗਾਰ ਦੇ ਕਿੱਤਿਆਂ ਵਿੱਚੋਂ ਇਨ੍ਹਾਂ ਕਿਸ਼ੋਰਾਂ ਦੁਆਰਾ ਫੂਡ ਸਿਖਲਾਈ ਦੇ ਕਿੱਤੇ ਨੂੰ ਅਪਣਾਉਣ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ। ਇਨ੍ਹਾਂ ਕਰੀਅਰ ਗਾਈਡੈਂਸ ਪ੍ਰੋਗਰਾਮਾਂ ਵਿਚ ਕਾਲਜ ਦੇ ਸਮੂਹ ਸਟਾਫ ਅਤੇ ਤਕਰੀਬਨ 100 ਵਿਦਿਆਰਥੀ ਅਤੇ  ਬਾਲ ਸੁਧਾਰ ਘਰ (ਕਿਸ਼ੋਰ ਜੇਲ) ਦੇ 75 ਕਿਸ਼ੋਰਾਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿੱਚ ਸੰਦੀਪ ਸਿੰਗਲਾ ਪ੍ਰਿੰਸੀਪਲ ਬਹੁ-ਤਕਨੀਕੀ ਕਾਲਜ ਹੁਸ਼ਿਆਰਪੁਰ, ਜਸਵੰਤ ਕੌਰ, ਇੰਚਾਰਜ ਫਾਰਮੇਸੀ ਬ੍ਰਾਂਚ ਬਹੁ-ਤਕਨੀਕੀ ਕਾਲਜ ਹੁਸ਼ਿਆਰਪੁਰ ਅਤੇ ਸਮੂਹ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here