Sunday, October 18, 2026
Home Hoshiarpur ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ...

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਨਿਊ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਹੁਸ਼ਿਆਰਪੁਰ ਵਿਖੇ ਸਮੂਹ ਜੂਡੀਸ਼ੀਅਲ ਅਫਸਰਾਂ ਨਾਲ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਹਾ ਗਿਆ ਕਿ ਇਸ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਵੱਧ ਤੋਂ ਵੱਧ ਕੇਸਾਂ ਰੱਖੇ ਜਾਣ ਅਤੇ ਦੋਵੇਂ ਧਿਰਾਂ ਨੂੰ ਬੁਲਾ ਕੇ ਪਾਰਟੀਆਂ ਦਾ ਰਾਜ਼ੀਨਾਮਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

Advertisements

ਉਪਰੋਕਤ ਤੋਂ ਇਲਾਵਾ ਅਰਵਿੰਦ ਵਰਮਾ, ਜ਼ਿਲ੍ਹਾ ਮਾਲ ਅਫਸਰ-ਕਮ-ਨੋਡਲ ਅਫਸਰ ਹੁਸ਼ਿਆਰਪੁਰ ਨੂੰ ਇਸ ਮੀਟਿੰਗ ਦੌਰਾਨ ਰੈਵਨਿਊ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰਾ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ, ਐਲ.ਡੀ.ਐਮ. ਪੰਜਾਬ ਨੈਸ਼ਨਲ ਬੈਂਕ ਹੁਸ਼ਿਆਰਪੁਰ ਅਤੇ ਚੀਫ ਮੈਨੇਜ਼ਰ ਐਸ.ਬੀ.ਆਈ., ਹੁਸ਼ਿਆਰਪੁਰ ਨੂੰ ਬੈਂਕਾਂ ਦੇ ਪ੍ਰੀ-ਲੀਟੀਗੇਟਿਵ ਕੇਸਾਂ ਨੂੰ ਲਗਵਾਉਣ ਲਈ ਆਦੇਸ਼ ਜਾਰੀ ਕੀਤੇ ਗਏ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਇੰਸ਼ੋਰੈਂਸ ਕੰਪਨੀਆਂ ਦੇ ਸਹਾਇਕ ਮੈਨੇਜ਼ਰਾਂ ਨੂੰ ਮੋਟਰ ਐਕਸੀਡੈਂਟ ਕਲੇਮ ਕੇਸਾਂ ਵਿੱਚ ਕੰਪਨਸ਼ੇਸਨ ਦੇ ਕੇ ਕੇਸ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ।

ਇਸਦੇ ਨਾਲ ਹੀ ਕੰਜ਼ਿਊਮਰ ਫੋਰਮ ਹੁਸ਼ਿਆਰਪੁਰ ਦੇ ਮੈਂਬਰ ਪ੍ਰੇਮ ਸਿੰਘ ਸਲਾਰੀਆ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਪ੍ਰੀ-ਲੀਟੀਗੇਟਿਵ ਕੇਸ ਰੱਖਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਦਿਲਬਾਗ ਸਿੰਘ ਜੌਹਲ ਵਲੋਂ ਬਾਰ ਕੌਂਸਲ ਦੇ ਮੈਂਬਰਾਂ ਨੂੰ ਕੌਮੀ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਕਿਹਾ ਗਿਆ ਅਤੇ ਨਾਲ ਇਹ ਵੀ ਕਿਹਾ ਗਿਆ ਕਿ ਜਿਹੜੇ ਐਡਵੋਕੇਟ ਮੋਟਰ ਐਕਸੀਡੈਂਟ ਕਲੇਮ ਕੇਸ ਦੀਆਂ ਕੰਪਨੀਆਂ ਨਾਲ ਕੰਮ ਕਰਦੇ ਹਨ ਉਹ ਇਸ ਲੋਕ ਅਦਾਲਤ ਵਿੱਚ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਪਹੁੰਚਾਉਣ। ਇਸ ਮੌਕੇ ਸੀ ਜੇ ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਨਾਲ ਮੌਜੂਦ ਸਨ।

LEAVE A REPLY

Please enter your comment!
Please enter your name here