Sunday, October 18, 2026
Home Latest ਮੁਕੇਰੀਆਂ ਪੁਲਿਸ ਨੇ 1 ਲੱਖ 20 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਮੁਕੇਰੀਆਂ ਪੁਲਿਸ ਨੇ 1 ਲੱਖ 20 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਮੁਕੇਰੀਆਂ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਕੇਰੀਆਂ ਦੇ ਪਿੰਡ ਘਸੀਟਪੁਰ ਵਿੱਚ ਪੁਲਸ ਨੇ ਥਾਣਾ ਮੁੱਖੀ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ 1 ਲੱਖ 20 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Advertisements

ਜਾਣਕਾਰੀ ਦਿੰਦਿਆ ਥਾਣਾ ਮੁੱਖੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਖਦੇਵ ਸਿੰਘ ਨੇ ਮੁਲਾਜ਼ਮਾਂ ਦੀ ਮੱਦਦ ਨਾਲ ਪਿੰਡ ਘਸੀਟਪੁਰ ਨੇੜੇ ਗਸ਼ਤ ਦੌਰਾਨ ਜੋਗਿੰਦਰਪਾਲ ਪੁੱਤਰ ਮੁਸ਼ਤਾਕ ਵਾਸੀ ਘਸੀਟਪੁਰ ਕੋਲੋ 60 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here