ਦੁਖਦ: ਖੰਨਾ ‘ਚ ਚਲਦੀ ਬਾਈਕ ਦਾ ਟਾਇਰ ਫੱਟਣ ਕਾਰਨ ਨੌਜਵਾਨ ਦੀ ਮੌਤ

ਖੰਨਾ (ਦ ਸਟੈਲਰ ਨਿਊਜ਼), ਪਲਕ। ਖੰਨਾ ਵਿੱਚ ਨੈਸ਼ਨਲ ਹਾਈਵੇਅ ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਬਾਈਕ ਦਾ ਟਾਇਰ ਫੱਟਣ ਨਾਲ ਬਾਈਕ ਰੇਲਿੰਗ ਨਾਲ ਟਕਰਾ ਕੇ ਮੇਨ ਲੇਨ ਤੋਂ ਸਰਵਿਸ ਲੇਨ ਤੇ ਡਿੱਗ ਗਈ। ਬਾਈਕ ਸਵਾਰ ਨੌਜਵਾਨ ਉਛਲ ਕੇ ਨਾਲੇ ਵਿੱਚ ਡੁੱਬ ਗਿਆ ਤੇ ਉਸ ਦੀ ਮੌਤ ਹੋ ਗਈ। ਦੂਜਾ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਹਿਚਾਣ ਦੀਪਕ ਵਾਸੀ ਖੰਨਾ ਦੇ ਗਊਸ਼ਾਲਾ ਰੋਡ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਖੰਨਾ ਤੋਂ 4 ਦੋਸਤ, 2 ਬਾਈਕਾਂ ਤੇ ਸਵਾਰ ਹੋ ਕੇ ਨਕੋਦਰ ਵਿੱਚ ਬਾਬਾ ਮੁਰਾਦ ਸ਼ਾਹ ਦੀ ਦਰਗਾਹ ਤੇ ਮੱਥਾ ਟੇਕਣ ਗਏ ਸਨ।

Advertisements

ਜਦੋਂ ਉਹ ਵਾਪਿਸ ਆ ਰਹੇ ਸਨ ਤਾਂ ਪਿੰਡ ਦਹੇੜੂ ਕੋਲ ਬਾਈਕ ਦਾ ਟਾਇਰ ਫਟ ਗਿਆ। ਦੋਸਤਾਂ ਨੇ ਦੱਸਿਆ ਕਿ ਟਾਇਰ ਫਟਣ ਦੇ ਬਾਅਦ ਜਦੋਂ  ਦੀਪਕ ਨਾਲੇ ਵਿੱਚ ਡਿੱਗ ਗਿਆ ਸੀ ਤਾਂ ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ। ਜਦੋਂ ਤੱਕ ਦੀਪਕ ਨੂੰ ਨਾਲੇ ਵਿੱਚੋਂ ਬਾਹਰ ਕੱਢਿਆਂ ਤਾਂ ਉਦੋਂ ਤੱਕ ਉਸਦੀ ਮੌਤ ਹੋ ਗਈ ਸੀ। ਦੀਪਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੀ ਮੌਤ ਦੀ ਖਬਰ ਸੁਣ ਕੇ ਸਾਰੇ ਪਿੰਡ ਅਤੇ ਪਰਿਵਾਰ ਵਿੱਚ ਸੌਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here