Tuesday, October 27, 2026
Home Latest ਸਮਾਜ ਵਿਚ ਧਾਰਮਿਕ, ਸਮਾਜਿਕ ਤਬਦੀਲੀ ਲਈ ਸੰਤ ਨਿਰਮਲ ਦਾਸ ਬਾਬੇ ਜੌੜੇ ਦਾ...

ਸਮਾਜ ਵਿਚ ਧਾਰਮਿਕ, ਸਮਾਜਿਕ ਤਬਦੀਲੀ ਲਈ ਸੰਤ ਨਿਰਮਲ ਦਾਸ ਬਾਬੇ ਜੌੜੇ ਦਾ ਵਿਸ਼ੇਸ਼ ਯੋਗਦਾਨ: ਪ੍ਰਸ਼ੋਤਮ ਅਹੀਰ

ਮੇਹਟਿਆਣਾ (ਦ ਸਟੈਲਰ ਨਿਊਜ਼ ), ਰਿਪੋਰਟ- ਇੰਦਰਜੀਤ ਹੀਰਾ। ਕੌਮ ਦੇ ਮਹਾਨ ਜਰਨੈਲ, ਮਹਾਨ ਸੰਤ ਮਹਾਪੁਰਸ਼, ਕੀਰਤਨ ਦੇ ਧਨੀ , ਉੱਘੇ ਕਥਾਵਾਚਕ, ਬੁਧੀਜੀਵੀ ਸੰਤ ਸੰਤ ਨਿਰਮਲ ਦਾਸ ਜੀ ਬਾਬੇ ਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ) ਪੰਜਾਬ ਦਾ ਜਨਮ ਦਿਨ ਪਿਛਲੇ ਦਿਨੀਂ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਸੂਲਪੁਰ ਵਿਖੇ ਸੰਗਤਾਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਮਹਾਪੁਰਸ਼ਾਂ ਨੂੰ ਮੁਬਾਰਕਾਂ ਦੇਣ ਵਾਲੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖਸ਼ੀਅਤਾਂ ਦਾ ਤਾਤਾ ਲੱਗਾ ਰਿਹਾ ਅਤੇ ਸੰਤ ਨਿਰਮਲ ਦਾਸ ਜੀ ਦੀ ਚੜ੍ਹਦੀਕਲਾ, ਤੰਦਰੁਸਤੀ ਵਾਸਤੇ ਗੁਰੂ ਚਰਨਾਂ ਵਿਚ ਅਰਦਾਸ ਵੀ ਕੀਤੀ ਗਈ ਅਤੇ ਕੇਕ ਕੱਟ ਕੇ ਆਈਆਂ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ।

Advertisements

ਇਸ ਮੌਕੇ ਪੰਜਾਬ ਦੀਆਂ ਪ੍ਰਮੁੱਖ ਸਖਸ਼ੀਅਤਾਂ ਵਿਚ ਪ੍ਰਸ਼ੋਤਮ ਅਹੀਰ ਪੰਜਾਬ ਪ੍ਰਧਾਨ ਸੰਯੁਕਤ ਸਮਾਜ ਮੋਰਚਾ ਲੇਬਰ ਵਿੰਗ ਵਿਸ਼ੇਸ਼ ਤੌਰ ਤੇ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਰਸੂਲਪੁਰ ਪਹੁੰਚੇ। ਅਹੀਰ ਵਲੋਂ ਸੰਤ ਨਿਰਮਲ ਦਾਸ ਜੀ ਦੀ ਲੰਬੀ ਆਰਜ਼ੂ ਦੀਆਂ ਸ਼ੁਭ ਕਾਮਨਾਵਾਂ ਕਰਦੇ ਹੋਏ ਮੁਬਾਰਕਾਂ ਦਿੱਤੀਆਂ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਸ਼ੋਤਮ ਅਹੀਰ ਨੇ ਕਿਹਾ ਕਿ ਸਮਾਜ ਵਿਚ ਧਾਰਮਿਕ ਅਤੇ ਸਮਾਜਿਕ ਤਬਦੀਲੀ ਲਿਆਉਣ ਵਿੱਚ ਬਾਬਾ ਨਿਰਮਲ ਦਾਸ ਜੀ ਦਾ ਵੱਡਾ ਯੋਗਦਾਨ ਹੈ ਕਿਓਂਕਿ ਉਨਾਂ ਵਲੋਂ ਬੱਚਿਆਂ ਨੂੰ ਸਿੱਖਿਅਤ ਬਣਾਉਣ ਲਈ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਚੂਹੜਵਾਲੀ ਸੀ ਬੀ ਐਸ ਸੀ ਦਾ ਸੁਚੱਜਾ ਤੇ ਅਗਾਂਹਵਧੂ ਪ੍ਰਬੰਧ ਕੌਮ ਲਈ ਵੱਡੀ ਪ੍ਰਾਪਤੀ ਹੈ। ਉਨਾਂ ਪੜੇ ਲਿਖੇ ਬੁਧੀਜੀਵੀ ਵਰਗ ਨੂੰ ਸੰਤ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦਾ ਤਨ ਮਨ ਧਨ ਨਾਲ ਸਾਥ ਦੇਣ ਦੀ ਅਪੀਲ ਕੀਤੀ।ਇਸ ਮੌਕੇ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਂਉਡੇਸ਼ਨ ਵੀ ਹਾਜਰ ਸਨ।

LEAVE A REPLY

Please enter your comment!
Please enter your name here