Tuesday, October 20, 2026
Home Latest ਪਿੰਡ ਭਾਵੜਾ ‘ਚ ਮਾਮੂਲੀ ਬਹਿਸਬਾਜ਼ੀ ਦੌਰਾਨ ਚਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ...

ਪਿੰਡ ਭਾਵੜਾ ‘ਚ ਮਾਮੂਲੀ ਬਹਿਸਬਾਜ਼ੀ ਦੌਰਾਨ ਚਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਹੋਈ ਮੌਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਪਲਕ। ਫਿਰੋਜ਼ਪੁਰ ਦੇ ਪਿੰਡ ਭਾਵੜਾ ਵਿੱਚ ਮਾਮੂਲੀ ਬਹਿਸਬਾਜ਼ੀ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਜਿਸ ਘਟਨਾ ਵਿੱਚ ਦੋ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਹਿਸ ਮੋਬਾਇਲ ਨੂੰ ਲੈ ਕੇ ਹੋਈ ਸੀ ਜਿਸ ਤੋਂ ਬਾਅਦ ਮੁਲਜ਼ਮਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

Advertisements

ਗੋਲੀ ਲੱਗਣ ਨਾਲ ਫਰੀਦਕੋਟ ਦੇ ਪਿੰਡ ਅਰਾਈਆਂਵਾਲਾ ਦੇ ਦੋ ਸਕੇ ਭਰਾ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਦੋਵਾਂ ਨੂੰ ਜਲਦੀ ਹੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਜਗਦੀਸ਼ ਸਿੰਘ ਤੇ ਕੁਲਜੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here