ਪਿੰਡ ਹਰਦੋਖਾਨਪੁਰ ਵਿੱਚ ਭਾਰੀ ਬਰਸਾਤ ਕਾਰਨ ਮਕਾਨ ਦੀ ਡਿੱਗੀ ਛੱਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੇ ਪਿੰਡ ਹਰਦੋਖਾਨਪੁਰ ਵਿੱਚ ਭਾਰੀ ਬਰਸਾਤ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਘਟਨਾ ਦੌਰਾਨ ਸਾਰੇ ਪਰਿਵਾਰਕ ਮੈਂਬਰ ਘਰ ਵਿੱਚ ਹੀ ਮੌਜੂਦ ਸਨ। ਸ਼ੁਕਰ ਹੈ ਕਿ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ। ਪਰ ਮਲਬੇ ਹੇਠਾਂ ਦੱਬੇ ਜਾਣ ਕਾਰਨ ਘਰ  ਦਾ ਸਾਰਾ ਸਾਮਾਨ ਟੁੱਟ ਗਿਆ।

Advertisements

ਮਕਾਨ ਮਾਲਕ ਤਰਸੇਮ ਲਾਲ ਨੇ ਦੱਸਿਆ ਕਿ ਉਹ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਹੈ। ਉਸ ਦਾ ਬੇਟਾ ਅਤੇ ਪਤਨੀ ਕੰਮ ਤੇ ਜਾਣ ਤੋਂ ਪਹਿਲਾਂ ਖਾਣਾ ਬਣਾ ਰਹੇ ਸਨ। ਉਹ ਵੀ ਘਰ ਵਿੱਚ ਮੌਜੂਦ ਸੀ। ਹਾਦਸੇ ਵਿੱਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਆਸਪਾਸ ਦੇ ਲੋਕਾਂ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਉਸ ਨੂੰ ਬਾਹਰ ਕੱਢਿਆ।

LEAVE A REPLY

Please enter your comment!
Please enter your name here