ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ ਅਤੇ ਇਸ ਦੌਰਾਨ ਕਈ ਅਹਿਮ ਫੈਸਲੇ ਵੀ ਲਏ ਗਏ। ਇਸ ਦੌਰਾਨ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਇਸਦੇ ਲਈ 30 ਕਰੋੜ ਖਰਚੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 2021-22 ਦੀ ਸਿੰਚਾਈ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ, 5 ਕੈਦੀਆਂ ਦੀ ਰਿਪੋਰਟ ਵੀ ਪੇਸ਼ ਕੀਤੀ ਗਈ ਸੀ, ਜਿਸ ਵਿਚੋਂ 4 ਕੈਦੀਆਂ ਦੀ ਅਗਾਊ ਰਿਹਾਈ ਦੀ ਅਰਜ਼ੀ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦੋਂ ਕਿ ਇੱਕ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ।

Advertisements

ਪੰਜਾਬ ਸਟੇਟ ਭਲਾਈ ਵਿਭਾਗ ਦੀਆਂ 20 ਅਸਾਮੀਆਂ ਲਈ ਭਰਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼, ਮੋਹਾਲੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸਦੇ ਲਈ 60 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸਦੇ ਨਾਲ ਹੀ ਇੱਥੇ 484 ਅਸਾਮੀਆਂ ਨੂੰ ਵੀ ਮੰਜੂਰੀ ਦਿੱਤੀ ਗਈ ਹੈ, ਪੰਜਾਬ FRVM ਐਕਟ ‘ਚ ਸੋਧ ਨੂੰ ਦਿੱਤੀ ਮੰਜੂਰੀ, ਸੀਨੀਅਰ ਸੈਕੰਡਰੀ ਸਕੂਲਾਂ ‘ਚ ਵਿਜ਼ਿਟਿੰਗ ਫੈਕਲਟੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਲਈ 30 ਕਰੋੜ ਖਰਚੇ ਜਾਣਗੇ, ਮੰਤਰੀਆਂ ਦੀ ਗ੍ਰਾਂਟਨ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਕਰ ਦਿੱਤਾ ਗਿਆ , ਮੁੱਖ ਮੰਤਰੀ ਭਗਵੰਤ ਮਾਨ ਦੀ ਅਖਤਿਆਰੀ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਕੀਤੀ ਗਈ।

LEAVE A REPLY

Please enter your comment!
Please enter your name here