ਜਿਲ੍ਹਾ ਕਚਹਿਰੀਆਂ ਦੀਆਂ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ

ਗੁਰਦਾਸਪੁਰ (ਦ ਸਟੈਲਰ ਨਿਊਜ਼): ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਮੀਨਾ ਮਹਾਜਨ, ਪੈਨਲ ਐਡਵੋਕੇਟ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੰਮ ਕਰ ਰਹੀਆਂ ਸਮੂਹ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ।

Advertisements

ਇਸ ਜਾਗਰੁਕਤਾ ਪ੍ਰੋਗਰਾਮ ਦੌਰਾਨ ਮੈਡਮ ਮੀਨਾ ਮਹਾਜਨ, ਪੈਨਲ ਐਡਵੋਕੇਟ ਦੁਆਰਾ ਹਾਜਰ ਸਮੂਹ ਮਹਿਲਾ ਅਧਿਕਾਰੀਆਂ/ਕਰਮਚਾਰੀਆਂ ਨੂੰ ਮਾਣਯੋਗ ਸੁਪਰੀਮ ਕੋਰਟ ਜੀਆਂ ਦੀਆਂ ਹਦਾਇਤਾਂ ਅਨੁਸਾਰ ਸਿਵਲ ਅਪੀਲ ਨੰਬਰ 2482 ਆਫ 2014 ਟਾਈਟਲਡ ਐਜ ਓਰੇਲੀਐਨੋ ਫਰਨਾਂਡੇਜ਼ ਬਨਾਮ ਸਟੇਟ ਆਫ ਗੋਆ ਐਂਡ ਅਦਰਜ਼ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਹੀ ਸੈਕਸੂਅਲ ਹਰਾਸਮੈਂਟ ਆਫ ਵੂਮੈਨ ਐਟ ਵਰਕਪਲੇਸ (ਪ੍ਰਵੈਨਸ਼ਨ, ਪ੍ਰੋਹੀਬੀਏਸ਼ਨ ਐਂਡ ਰੀਡਰੱਸਲ) ਐਕਟ 2013 ਸਬੰਧੀ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਜਾਗਰੁਕਤਾ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਦੀਆਂ ਲਗਭਗ 32 ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਵੱਲੋਂ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਗਿਆ।

LEAVE A REPLY

Please enter your comment!
Please enter your name here