ਸੂਬੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪਿੰਡ-ਪਿੰਡ ਖੋਲ੍ਹੇ ਜਾ ਰਹੇ ਹਨ ਖੇਡ ਸਟੇਡੀਅਮ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਪਿੰਡਾਂ ਵਿਚ ਅਤਿ-ਆਧੁਨਿਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਨਾਲ ਸਬੰਧਤ ਸਹੂਲਤਾਂ ਮਿਲ ਸਕਣ। ਉਹ ਪਿੰਡ ਚੌਹਾਲ ਵਿਚ 22.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Advertisements

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਸੂਬੇ ਦੇ ਨੌਜਵਾਨਾਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਇਕ ਵਾਰ ਫਿਰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਸਟੇਡੀਅਮ ਵਿਚ ਜਿਥੇ ਇਕ ਵਧੀਆ ਸੈਰਗਾਹ ਬਣਾਈ ਜਾਵੇਗੀ, ਉੱਥੇ ਇਕ ਓਪਨ ਜਿੰਮ ਵੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਫੁੱਟਬਾਲ, ਬੈਡਮਿੰਟਨ, ਕਬੱਡੀ, ਵਾਲੀਬਾਲ ਦੀਆਂ ਗਰਾਊਂਡਾਂ ਵੀ ਬਣਾਈਆਂ ਜਾਣਗੀਆਂ।

ਇਸ ਤਰ੍ਹਾਂ ਇਹ ਪਾਰਕ ਪਿੰਡ ਦੇ ਸਾਰੇ ਵਰਗਾਂ ਲਈ ਬਹੁਤ ਵਧੀਆ ਜਗ੍ਹਾ ਹੋਵੇਗੀ, ਜਿਥੇ ਲੋਕ ਆਪਣਾ ਕੁਆਲਟੀ ਸਮਾਂ ਬਤੀਤ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਟੇਡੀਅਮ ਉਨ੍ਹਾਂ ਪਿੰਡਾਂ ਵਿਚ ਬਣਾਏ ਜਾ ਰਹੇ ਹਨ ਜਿਥੇ ਦੋ ਏਕੜ ਤੋਂ ਵੱਧ ਜ਼ਮੀਨ ਉਪਲਬੱਧ ਹੈ। ਇਸ ਮੌਕੇ ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਐਕਸੀਅਨ ਪੰਚਾਇਤੀ ਰਾਜ ਰਾਜ ਕੁਮਾਰ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਸ.ਡੀ.ਓ ਪੰਚਾਇਤੀ ਰਾਜ ਅਮਰਜੀਤ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਸਰਪੰਚ ਜਸਵੰਤ ਸਿੰਘ, ਬਲਵਿੰਦਰ ਕੁਮਾਰ ਭੱਟੀ, ਪ੍ਰਿਤਪਾਲ, ਰਾਜਨ ਸੈਣੀ, ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here