ਜਵਾਹਰ ਨਵੋਦਿਆ ਵਿਦਿਆਲਿਆ ‘ਚ ਛੇਂਵੀਂ ਵਿਚ ਦਾਖਲੇ ਲਈ 31 ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਧੀਨ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਸੈਸ਼ਨ 2024-25 ਦੀ ਕਲਾਸ ਛੇਂਵੀਂ ਵਿਚ ਦਾਖਲਾ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਤਰੀਕ 31 ਅਗਸਤ 2023 ਤੱਕ ਵਧਾ ਦਿੱਤੀ ਗਈ ਹੈ। ਇਸ ਵਿੱਦਿਅਕ ਵਰ੍ਹੇ ਵਿਚ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ/ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।

Advertisements

ਯੋਗ ਚਾਹਵਾਨ ਵਿਦਿਆਰਥੀ ਯੋਗਤਾਵਾਂ ਅਤੇ ਹੋਰ ਸ਼ਰਤਾਂ ਲਈ  http://navodaya.gov.in  ਤੇ ਦੇਖ ਸਕਦੇ ਹਨ ਅਤੇ ਆਨਲਾਈਨ ਰਜਿਸਟ੍ਰੇਸ਼ਨ  http://cbseitms.rcil.gov.in/nvs/index/Registration ਤੇ ਕਰ ਸਕਦੇ ਹਨ। ਵਿਦਿਆਲਿਆ ਦੇ ਇੰਚਾਰਜ ਪ੍ਰਿੰਸੀਪਲ ਸੰਜੀਵ ਕੁਮਾਰ ਭੁੱਲਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ  ਨਂੰਬਰ 01882-289393 ‘ਤੇ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4.30 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here