ਮਨੀਸ਼ ਮਹੇਸ਼ਵਰੀ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 300 ਤੋਂ 400 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

Advertisements

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਨੀਸ਼ ਮਹੇਸ਼ਵਰੀ, ਪਿਊਸ਼ ਮਹੇਸ਼ਵਰੀ ਅਤੇ ਪਾਇਲ ਮਹੇਸ਼ਵਰੀ, ਊਨਾ ਰੋਡ, ਹੁਸ਼ਿਆਰਪੁਰ ਵਲੋਂ ਆਪਣੇ ਪਿਤਾ ਸਵ: ਰਵਿੰਦਰ ਮਹੇਸ਼ਵਰੀ ਦੀ ਯਾਦ ਵਿਚ 5100  ਰੁਪਏ ਦੀ ਰਕਮ ਦਾਨ ਵਜੋਂ ਮੁਹੱਈਆ ਕਰਵਾਈ ਗਈ ਹੈ। ਮੰਗੇਸ਼ ਸੂਦ ਨੇ ਦੱਸਿਆਂ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।

ਜਿਨ੍ਹਾਂ ਵਲੋਂ ਜਿਥੇ “ਬੁੱਕ-ਏ-ਡੇਅ” ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਵਰੇ੍ਹਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾ ਕੇ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਕ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਉਨ੍ਹਾਂ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਦੇਣ।

LEAVE A REPLY

Please enter your comment!
Please enter your name here