ਪੰਜਾਬ ਦੇ ਡੀਸੀ ਦਫ਼ਤਰਾਂ-ਤਹਿਸੀਲਾਂ ਵਿੱਚ 11 ਤੋਂ 13 ਸਤੰਬਰ ਤੱਕ ਕੀਤੀ ਜਾਵੇਗੀ ਕਲਮ ਛੋੜ ਹੜਤਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਦੁਬਾਰਾ ਸਰਕਾਰ ਖਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਤਹਿਸੀਲਾਂ ਤੋਂ ਲੈ ਕੇ ਦਫਤਰਾਂ ਤੱਕ ਸਾਰਾ ਕੰਮਜਕਾਜ ਠੱਪ ਰਹੇਗਾ। ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਸਤੰਬਰ ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।

Advertisements

ਮੁਲਾਜ਼ਮਾਂ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸਕੱਤਰ ਕਰਨਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਪੈਨਲ ਨੂੰ ਮਿਲਣ ਤੋਂ ਕੰਨੀ ਕਤਰਾਉਂਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਡੀਏ ਦਿੱਤਾ ਜਾਵੇ।

LEAVE A REPLY

Please enter your comment!
Please enter your name here