ਚੰਡੀਗੜ੍ਹ ਪੁਲਿਸ ਨੇ ਫਾਜ਼ਿਲਕਾ ਦੇ ਆਪ ਵਿਧਾਇਕ ਦਾ ਕਟਿਆ ਚਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਟ੍ਰੈਫਿਕ ਵੱਲੋਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੀ ਇਨੋਵਾ ਗੱਡੀ ਦਾ ਚਲਾਨ ਕਟਿਆ ਗਿਆ। ਅਮਨਦੀਪ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਸਦੀ ਪ੍ਰਾਈਵੇਟ ਇਨੋਵਾ ਕਾਰ ਸੜਕ ਤੇ ਗਲਤ ਪਾਸੇ ਖੜ੍ਹੀ ਸੀ, ਜਿਸ ਤੇ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ਤੇ ਹੀ 500 ਰੁਪਏ ਦਾ ਚਲਾਨ ਪੇਸ਼ ਕੀਤਾ ਅਤੇ ਆਪਣੀ ਗਲਤੀ ਵੀ ਮੰਨੀ।

Advertisements

ਜਿਸ ਸਮੇਂ ਚਲਾਨ ਜਾਰੀ ਕੀਤਾ ਗਿਆ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ.ਆਈ.ਪੀ. ਰੂਟ ਚੱਲ ਰਿਹਾ ਸੀ। ਉਨ੍ਹਾਂ ਨੇ ਕੈਬਨਿਟ ਮੀਟਿੰਗ ਲਈ ਸਿਵਲ ਸਕੱਤਰੇਤ ਆਉਣਾ ਸੀ। ਮੁੱਖ ਮੰਤਰੀ ਦੇ ਪ੍ਰੋਟੋਕਾਲ ਅਨੁਸਾਰ ਜਦੋਂ ਉਨ੍ਹਾਂ ਦਾ ਕਾਫ਼ਲਾ ਸੜਕ ਤੋਂ ਰਵਾਨਾ ਹੁੰਦਾ ਹੈ ਤਾਂ ਉਸ ਸੜਕ ਤੇ ਕੋਈ ਵੀ ਵਾਹਨ ਖੜ੍ਹਾ ਨਹੀਂ ਹੋਣਾ ਚਾਹੀਦਾ।

LEAVE A REPLY

Please enter your comment!
Please enter your name here