ਪਿੰਡਾਂ ਵਿੱਚ ਖੇਡ ਸਟੇਡੀਅਮ ਬਣਨ ਨਾਲ ਨੌਜਵਾਨ ਖੇਡਾਂ ਪ੍ਰਤੀ ਹੋਣਗੇ ਜਾਗਰੂਕ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਅੱਜੋਵਾਲ ਵਿਖੇ 38.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮਾ ਦੀ ਸਥਾਪਨਾ ਨਾਲ ਨੌਜਵਾਨ ਪੀੜੀ ਖੇਡਾਂ ਪ੍ਰਤੀ ਜਾਗਰੂਕ ਹੋਵੇਗੀ ਅਤੇ ਪੰਜਾਬ ਖੇਡਾਂ ਦੇ ਖੇਤਰ ਵਿਚ ਦੁਬਾਰਾ ਮੋਹਰੀ ਸੂਬਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਨਾਲ ਨੌਜਵਾਨ ਪੀੜੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਸੂਬੇ, ਰਾਸਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੋਸ਼ਨ ਕਰਨਗੇ।

Advertisements

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਬਣਾਏ ਜਾ ਰਹੇ ਇਹਨਾਂ ਸਟੇਡੀਅਮ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਬਣਨ ਨਾਲ ਸਾਡੀ ਨੌਜਵਾਨ ਪੀੜੀ ਤੰਦਰੁਸਤ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿਚ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਇਸ ਸਾਲ ਫਿਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲੇ ਸ਼ੁਰੂ ਹੋਣ ਜਾ ਰਹੇ ਹਨ, ਜਿਸ ਵਿੱਚ ਹਰ ਉਮਰ ਦੇ ਨੌਜਵਾਨ ਅਤੇ ਬਜੁਰਗ ਹਿੱਸਾ ਲੈ ਪਾਉਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣਾਏ ਜਾ ਰਹੇ ਖੇਡ ਸਟੇਡੀਅਮ ਵਿੱਚ ਜਿੱਥੇ ਇੱਕ ਵਧੀਆ ਸੈਰਗਾਹ ਬਣਾਈ ਜਾਏਗੀ ਉੱਥੇ ਹੀ ਇੱਕ ਓਪਨ ਜ਼ਿਮ ਵੀ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਫੁੱਟਬਾਲ ਬੈਡਮਿੰਟਨ ਕਬੱਡੀ ਵਾਲੀਬਾਲ ਗਰਾਊਂਡ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਦੋ ਏਕੜ ਤੋਂ ਵੱਧ ਜਗਾਹ ਹੈ ਉਥੇ ਇਸ ਤਰ੍ਹਾਂ ਦੀ ਖੇਡ ਜਿਹੜੀ ਬਣਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਐਕਸੀਅਨ ਪੰਚਾਇਤੀ ਰਾਜ ਰਾਜ ਕੁਮਾਰ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਸ.ਡੀ.ਓ ਪੰਚਾਇਤੀ ਰਾਜ ਅਮਰਜੀਤ ਸਿੰਘ, ਜੇਈ ਗੁਰਦੀਪ ਸਿੰਘ, ਪ੍ਰਿਤਪਾਲ, ਰਾਜਨ ਸੈਣੀ, ਅਵਤਾਰ ਸਿੰਘ, ਕਮਲ ਕੁਮਾਰ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here