ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਵਿੱਚ ਕੁੱਲ 1234 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ 6 ਕਰੋੜ 29 ਲੱਖ 34 ਹਜ਼ਾਰ ਰੁਪਏ ਦੀ ਰਾਸ਼ੀ: ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਮੌਕੇ ‘ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਣ ਵਾਲੀ 51,000 ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਦੇ ਕੁੱਲ 1234 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਪ੍ਰਬੰਧ ਪ੍ਰਣਾਲੀ ਰਾਹੀਂ 6,29,34,000 ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਗਈ ਹੈ।

Advertisements

ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਿਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਨਵੰਬਰ 2022, ਦਸੰਬਰ 2022 ਅਤੇ ਜਨਵਰੀ 2023 ਵਿੱਚ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਹਿਸਾਬ ਨਾਲ ਰਾਸ਼ੀ ਮੁਹੱਈਆ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧ 380 ਯੋਗ ਲਾਭਪਾਤਰੀਆਂ ਨੂੰ ਨਵੰਬਰ 2022 ਵਿੱਚ 1,93,80,000 ਰੁਪਏ, ਦਸੰਬਰ 2022 ਵਿੱਚ 480 ਲਾਭਪਾਤਰੀਆਂ ਨੂੰ 2,44,80,000 ਰੁਪਏ ਅਤੇ ਜਨਵਰੀ 2023 ਵਿੱਚ 374 ਲਾਭਪਾਤਰੀਆਂ ਨੂੰ 1,90,74,000 ਰੁਪਏ ਦੀ ਰਾਸ਼ੀ  ਆਸ਼ੀਰਵਾਦ ਸਕੀਮ ਤਹਿਤ ਮੁਹੱਈਆ ਕਰਵਾਈ ਗਈ। ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨਾਂ ਦੇ ਅੰਦਰ ਨਿਰਧਾਰਤ ਪ੍ਰੋਫਾਰਮੇ ਵਿਚ ਦੇਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ ਸਬੰਧਤ ਤਹਿਸੀਲ ਪੱਧਰੀ ਦਫ਼ਤਰਾਂ ਜਾਂ ਸੁਵਿਧਾ ਕੇਂਦਰ ਵਿਖੇ ਦਿੱਤੀਆਂ ਜਾ ਸਕਦੀਆਂ ਹਨ।

LEAVE A REPLY

Please enter your comment!
Please enter your name here