Friday, October 30, 2026
Home Crime ਨਕੋਦਰ ‘ਚ ਪੁੱਤਰ ਨੇ ਆਪਣੇ ਹੀ ਬਜ਼ੁਰਗ ਪਿਓ ਤੇ ਤੇਜ਼ਧਾਰ ਹਥਿਆਰਾਂ ਨਾਲ...

ਨਕੋਦਰ ‘ਚ ਪੁੱਤਰ ਨੇ ਆਪਣੇ ਹੀ ਬਜ਼ੁਰਗ ਪਿਓ ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਹਾਲਤ ਗੰਭੀਰ

ਨਕੋਦਰ (ਦ ਸਟੈਲਰ ਨਿਊਜ਼), ਪਲਕ। ਨਕੋਦਰ ਤੋਂ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਪੁਰੇਵਾਲ ਕਲੋਨੀ ਵਿੱਚ  ਕੈਨੇਡਾ ਤੋਂ ਆਏ ਪੁੱਤ ਨੇ ਆਪਣੇ ਹੀ ਬਜ਼ੁਰਗ ਪਿਤਾ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਬਜ਼ੁਰਗ ਦੀ ਪਹਿਚਾਣ ਹਰਜੀਤ ਸਿੰਘ ਵਾਸੀ ਪੁਰੇਵਾਲ ਕਲੋਨੀ ਵਜੋਂ ਹੋਈ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬਜ਼ੁਰਗ ਹਰਜੀਤ ਸਿੰਘ ਆਪਣੀ ਪਤਨੀ ਨਾਲ ਰਹਿੰਦਾ ਹੈ। ਉਸ ਦਾ ਪੁੱਤਰ ਜੋ 2-3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਬਜ਼ੁਰਗ ਦੀ ਪਤਨੀ ਸਵੇਰੇ ਆਪਣੇ ਰਿਸ਼ਤੇਦਾਰੀ ਵਿੱਚ ਗਈ ਹੋਈ ਸੀ। ਬਜ਼ੁਰਗ ਕੁੱਝ ਸਮੇਂ ਤੋਂ ਕਾਫੀ ਬੀਮਾਰ ਰਹਿੰਦਾ ਸੀ।

Advertisements

ਜ਼ਖ਼ਮੀ ਹਾਲਤ ਵਿੱਚ ਬਜ਼ੁਰਗ ਨੂੰ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ, ਏ.ਐੱਸ.ਆਈ. ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਹਮਲਾ ਕਰਨ ਉਪਰੰਤ ਘਰੋਂ ਫਰਾਰ ਹੋ ਗਿਆ, ਜਿਸ ਨੂੰ ਫੜਨ ਲਈ ਪੁਲਿਸ ਪਾਰਟੀਆਂ ਵੱਲੋਂ ਭਾਲ ਕੀਤੀ ਜਾ  ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਜਲਦੀ ਹੀ ਭਾਲ ਕਰਕੇ ਉਸਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here