Tuesday, November 3, 2026
Home Punjab ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਨੌਜਵਾਨਾਂ ਨੂੰ...

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਨੌਜਵਾਨਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਪਟਿਆਲਾ, (ਦ ਸਟੈਲਰ ਨਿਊਜ਼): ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਮਿਤੀ 29.08.2018 ਨੂੰ ਕਾਲਜ ਪ੍ਰਿੰਸੀਪਲ ਪ੍ਰੋ.(ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫ਼ਸਰ (ਡੀ. ਸੀ.) ਪਟਿਆਲਾ ਦੇ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਉਣ ਲਈ ਵਿਦਿਆਰਥੀਆਂ ਵਿੱਚ ਆਪਣੀ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ।

Advertisements

ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਨਵੀਆਂ ਵੋਟਾਂ ਦੀ ਰਜਿਸਟਰੇਸ਼ਨ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀ ਨੇ ਮੌਕੇ ਨਾਲ ਸਬੰਧਤ ਪੋਸਟਰ ਤਿਆਰ ਕੀਤੇ। ਸਮਾਗਮ ਦਾ ਸੰਚਾਲਨ ਡਾ: ਰਜਨੀ ਬਾਲਾ (ਸਵੀਪ ਇੰਚਾਰਜ) ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਰਵਿੰਦਰ ਸ਼ਰਮਾ, ਸ੍ਰੀਮਤੀ ਕਵਿਤਾ ਰਾਣੀ, ਡਾ. ਤਰਨਦੀਪ ਕੌਰ ਅਤੇ ਸ੍ਰੀਮਤੀ ਨੈਨਸੀ ਸ਼ਰਮਾ ਹਾਜ਼ਰ ਸਨ।

LEAVE A REPLY

Please enter your comment!
Please enter your name here