ਕੇਂਦਰ ਸਰਕਾਰ ਨੇ ਗੈਸ ਸਿਲੰਡਰ ਤੇ 200 ਰੁਪਏ ਦੀ ਕੀਤੀ ਕਟੌਤੀ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਕੇਂਦਰ ਸਰਕਾਰ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਗੈਸ ਸਿਲੰਡਰ ਤੇ 200 ਰੁਪਏ ਦੀ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਐਲਾਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਓਨਮ ਅਤੇ ਰਕਸ਼ਾ ਬੰਧਨ ਦੀ ਪੂਰਵ ਸੰਧਿਆ ਤੇ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ 2022-23 ਵਿੱਚ ਸਰਕਾਰੀ ਖਜ਼ਾਨੇ ਤੇ 7680 ਕਰੋੜ ਰੁਪਏ ਦਾ ਬੋਝ ਪਵੇਗਾ।

Advertisements

ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ 75 ਲੱਖ ਔਰਤਾਂ ਨੂੰ ਮੁਫਤ ਗੈਸ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ ਹੈ। ਇਹ ਔਰਤਾਂ ਐਲਪੀਜੀ ਕੁਨੈਕਸ਼ਨ ਲੈਣ ਲਈ ਇੱਕ ਰੁਪਿਆ ਵੀ ਨਹੀਂ ਦੇਣਾ ਪਵੇਗਾ। ਮੰਤਰੀ ਮੰਡਲ ਦੀ ਬੈਠਕ ਦਾ ਵੇਰਵਾ ਦਿੰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ।

LEAVE A REPLY

Please enter your comment!
Please enter your name here