
ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਵਿੱਚ ਹਰਿਆਣਾ ਦੀ ਖੱਟੜ ਸਰਕਾਰ ਨੇ ਔਰਤਾ ਲਈ ਰੱਖੜੀ ਤੇ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰਨ ਦਾ ਤੋਹਫਾ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋ ਜਾਰੀ ਹਿਦਾਇਤਾਂ ਮੁਤਾਬਕ ਹਰਿਆਣਾ ਸਰਕਾਰ ਨੇ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦੇ ਹੋਏ ਹਰਿਆਣਾ ਟਰਾਂਸਪੋਰਟ ਦੀਆਂ ਬੱਸਾਂ ਵਿੱਚ ਇਸ ਸਾਲ ਵੀ ਮੁਫ਼ਤ ਯਾਤਰਾ ਸਹੂਲਤ ਦੇਣ ਦਾ ਫੈਸਲਾਂ ਲਿਆ ਹੈ ਤਾਂਕਿ ਭੈਣਾ ਆਪਣੇ ਭਰਾਵਾਂ ਨੂੰ ਘਰ ਜਾ ਕੇ ਰੱਖੜੀ ਬੰਨ ਸਕਣ।

ਇਸ ਸਾਲ ਵੀ ਬੀਤੇ ਸਾਲ ਵਾਂਗ ਔਰਤਾਂ ਆਪਣੇ 15 ਸਾਲ ਤੱਕ ਦੇ ਬੱਚਿਆਂ ਨਾਲ ਮੁਫਤ ਯਾਤਰਾ ਸਹੂਲਤ ਦਾ ਲਾਭ ਲੈ ਸਕਦੀਆਂ ਹਨ।ਯਾਤਰਾ ਸਹੂਲਤ 29 ਅਗਸਤ ਨੂੰ ਦੁਪਹਿਰ 12 ਵਜੇ ਤੋ ਲੈ ਕੇ 30 ਅਗਸਤ ਰੱਖੜੀ ਦੇ ਦਿਨ ਮੱਧ ਰਾਤ 12 ਵਜੇ ਤੱਕ ਰਹੇਗੀ।












