ਡਿਪਟੀ ਕਮਿਸ਼ਨਰ ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬੀਐੱਸਐੱਫ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ (ਦ ਸਟੈਲਰ ਨਿਊਜ਼): ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ।ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ‘ਤੇ ਬੀਐੱਸਐੱਫ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਫਾਜਿਲ਼ਕਾ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਵਾਨਾਂ ਨੂੰ ਰੱਖੜੀ ਬੰਨ੍ਹਦੇ ਹੋਏ ਕਿਹਾ ਕਿ “ਇਹ ਜਵਾਨ ਹਰ ਤਿਉਹਾਰਾਂ ਦੇ ਸਮੇਂ ਹਮੇਸ਼ਾ ਡਿਊਟੀ ‘ਤੇ ਹੁੰਦੇ ਹਨ ਅਤੇ ਆਪਣੇ ਪਰਿਵਾਰਾਂ ਤੋਂ ਦੂਰ ਰਹਿੰਦੇ ਹਨ।  ਇਸ ਖਾਸ ਦਿਨ ‘ਤੇ, ਉਹ ਆਪਣੀਆਂ ਭੈਣਾਂ ਦੀ ਮੌਜੂਦਗੀ ਨੂੰ ਮਹਿਸੂਸ ਕਰਦੇ ਹਨ, ਇਸ ਲਈ ਪਿਆਰ, ਸਨੇਹ, ਧੰਨਵਾਦ ਅਤੇ ਏਕਤਾ ਦੇ ਪ੍ਰਗਟਾਵੇ ਵਜੋਂ ਅਸੀਂ ਉਨ੍ਹਾਂ ਨੂੰ ਰੱਖੜੀ ਬੰਨ੍ਹਣ ਆਏ ਹਾਂ।  ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ  ਨੇ ਕਿਹਾ ਕਿ ਸੀਮਾ ਸੁਰੱਖਿਆ ਬਲ ਨਾ ਸਿਰਫ ਆਪਣੀਆਂ ਭੈਣਾਂ ਬਲਕਿ ਦੇਸ਼ ਦੇ ਹਰ ਨਾਗਰਿਕ ਦੀ ਰੱਖਿਆ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੇ ਹੱਥਾਂ ਤੇ ਰੱਖੜੀਆਂ ਬਨ੍ਹਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਜਵਾਨਾਂ ਨੇ ਡਿਪਟੀ ਕਮਿਸ਼ਨਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਇਸ ਉਪਰਾਲੇ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਉਹ ਉਨ੍ਹਾਂ ਦੇ ਧੰਨਵਾਦੀ ਹਨ ਅਤੇ ਉਨ੍ਹਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਅੱਜ ਉਨ੍ਹਾਂ ਦੀਆਂ ਭੈਣਾਂ ਉਨ੍ਹਾਂ ਦੇ ਨਾਲ ਹਨ।

LEAVE A REPLY

Please enter your comment!
Please enter your name here