Monday, October 19, 2026
Home Chandigarh ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਵਿੱਚ ਦੇਣੀ...

ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਵਿੱਚ ਦੇਣੀ ਹੈਂ ਜਾਂ ਨਹੀਂ ਇਹ ਫੈਸਲ਼ਾ ਸਰਕਾਰ ਕਰੇਗੀ, ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਮੁੱਖ ਮੰਤਰੀ ਭਗਵੰਤ ਮਾਨ ਨੇ ਕਲਮ ਛੋੜ ਹੜਤਾਲ ਦੇ ਐਲਾਨ ਤੇ ਮਾਲ ਮਹਿਕਮੇ ਦੀ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਜਾਣਕਾਰੀ ਮੁਤਾਬਕ ਪਟਵਾਰੀ.. ਕਾਨੂੰਨਗੋ.. ਕਿਸੇ ਰਿਸ਼ਵਤ ਮਾਮਲੇ ਵਿੱਚ ਫਸੇ ਆਪਣੇ ਇੱਕ ਸਾਥੀ ਦੇ ਹੱਕ ਵਿੱਚ ਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਕਲਮ ਛੋੜ੍ਹ ਹੜਤਾਲ ਕਰਨਗੇ।

Advertisements

ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਵਿੱਚ ਦੇਣੀ ਹੈਂ ਜਾਂ ਨਹੀਂ ਇਹ ਫੈਸਲ਼ਾ ਸਰਕਾਰ ਕਰੇਗੀ। ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ। ਪੰਜਾਬ ਨੇ ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here