Saturday, October 31, 2026
Home Latest ਨਵਾਂਸ਼ਹਿਰ ‘ਚ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਵਿਅਕਤੀ ਦਾ ਕਤਲ

ਨਵਾਂਸ਼ਹਿਰ ‘ਚ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਵਿਅਕਤੀ ਦਾ ਕਤਲ

ਨਵਾਂਸ਼ਹਿਰ (ਦ ਸਟੈਲਰ ਨਿਊਜ਼), ਪਲਕ। ਨਵਾਂਸ਼ਹਿਰ ਤੋਂ ਇੱਕ ਦੁਖਦ ਖ਼ਬਰ ਮਿਲੀ ਹੈ, ਜਿੱਥੇ ਬਲਾਚੌਰ ਨੇੜੇ ਪਿੰਡ ਗੜ੍ਹੀ ਕਾਨੂੰਗੋ ਵਿੱਚ ਅਣਪਛਾਤਿਆਂ ਵੱਲੋਂ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਕਤਲ ਕਰਨ ਦੇ ਕਾਰਨਾਂ ਦਾ ਹਲੇ ਪਤਾ ਨਹੀਂ ਲੱਗ ਸਕਿਆ ਹੈ।

Advertisements

ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਬਾਈਕ ਸਵਾਰ ਦੋ ਅਣਪਛਾਤਿਆਂ ਵੱਲੋਂ ਕੀਤਾ ਗਿਆ। ਮ੍ਰਿਤਕ ਵਿਅਕਤੀ ਦੀ ਪਹਿਚਾਣ ਨਰਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

LEAVE A REPLY

Please enter your comment!
Please enter your name here