ਡਰਾਈਵਰ ਨੂੰ ਨੀਂਦ ਆਉਣ ਕਾਰਨ ਖੜ੍ਹੇ ਟਰਾਲੇ ਨਾਲ ਟਕਰਾਈ ਗੱਡੀ, 7 ਜੀਆਂ ਦੀ ਮੌਤ

ਬਿਹਾਰ (ਦ ਸਟੈਲਰ ਨਿਊਜ਼), ਪਲਕ। ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਸਵੇਰੇ ਇੱਕ ਐਸਯੂਵੀ ਦੇ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਜਾਣ ਕਾਰਨ ਇਕ ਹੀ ਪਰਿਵਾਰ ਦੇ ਸੱਤ ਜੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਹੈ।

Advertisements

ਸ਼ਿਵਸਾਗਰ ਥਾਣਾ ਮੁਖੀ ਰਾਕੇਸ਼ ਗੋਸਾਈ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here