ਐਸਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਤੀਸਰਾ ਬੈਚ 4 ਸਤੰਬਰ ਤੋਂ ਸ਼ੁਰੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ ਸਿਖਿਆਰਥੀਆਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸੰਬੰਧਤ ਉਮੀਦਵਾਰਾਂ ਲਈ ਮੁਫਤ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਦਾ ਤੀਸਰਾ ਬੈਚ 4 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲਿਟਰੇਚਰ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ।

ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ 1 ਸਤੰਬਰ ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੰ 2, 5, 10 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ ਟੈਲੀਫੋਨ ਨੰ: 01882-220025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here