ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਵਿੱਚ ਕਰਵਾਏ ਗਏ ਖੇਡ ਮੁਕਾਬਲੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਜਲੰਧਰ (ਦ ਸਟੈਲਰ ਨਿਊਜ਼): ਮਾਣਯੋਗ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਜੀ ਦੇ ਨਿਰਦੇਸ਼ਾਂ ਅਤੇ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਜਲੰਧਰ ਵਿਸ਼ੇਸ਼ ਸਰੰਗਲ ਆਈ.ਏ.ਐਸ. ਜੀ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਮਿਤੀ 29, ਅਗਸਤ, 2023 ਦੇ ਮੌਕੇ ਤੇ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਕਪੂਰਥਲਾ ਰੋਡ, ਜਲੰਧਰ ਵਿਖੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਸਵੀਪ ਗਤੀਵਿਧੀਆਂ ਤਹਿਤ ਬਲਟਨ ਪਾਰਕ ਜਲੰਧਰ ਅਤੇ ਗੌਰਮੈਂਟ ਆਰਟਸ ਐਂਡ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਆਯੋਜਿਤ ਕੀਤੇ ਗਏ।

Advertisements

ਇਸ ਕੈਂਪ ਵਿੱਚ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਨੂੰ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਆਈ.ਟੀ. ਐਪਲੀਕੇਸ਼ਨ (ਵੋਟਰ ਹੈਲਪਲਾਈਨ ਐਪ) ਅਤੇ ਵੈਬ ਸਾਈਟ (WWW.VOTERS.ECI.GOV.IN) ਅਤੇ ਵੋਟਰ ਹੈਲਪਲਾਈਨ 1950 (ਟੋਲ ਫ੍ਰੀ) ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਤੋਂ ਇਲਾਵਾ ਮੌਕੇ ਤੇ ਖਿਡਾਰੀਆਂ ਦੀ 100 ਮੀ. ਦੌੜ ਕਰਵਾਈ ਗਈ, ਜਿਸ ਵਿੱਚ ਪਹਿਲੇ ਅਤੇ ਦੂਜੇ ਸਥਾਨ ਤੇ ਰਹੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੋਣ ਤਹਿਸੀਲਦਾਰ ਜਲੰਧਰ ਸ੍ਰੀ ਸੁਖਦੇਵ ਸਿੰਘ, ਚੋਣ ਕਾਨੂੰਗੋ ਰਾਕੇਸ਼ ਕੁਮਾਰ, ਪ੍ਰਿੰਸੀਪਲ ਸਪੋਰਟਸ ਕਾਲਜ ਡਾ. ਰਣਬੀਰ ਸਿੰਘ, ਜਿਲ੍ਹਾ ਐਥਲੀਟ ਐਸੋਸੀਏਸ਼ਨ ਦੇ ਖਜਾਨਚੀ ਜਤਿੰਦਰ ਸੈਣੀ ਅਤੇ ਮਨਦੀਪ ਸਿੰਘ ਵਾਈਸ ਪ੍ਰੈਜੀਡੈਂਟ, ਸਵਿਮਿੰਗ ਕੋਚ ਉਮੇਸ਼ ਸ਼ਰਮਾਂ, ਐਥਲੀਟ ਕੋਚ ਪਰਮਜੀਤ ਮਾਨ ਅਤੇ ਅਮਰੀਕ ਸਿੰਘ ਅਤੇ ਇੰਟਰਨੈਸ਼ਨਲ ਐਥਲੀਟ ਮਨਦੀਪ ਕੌਰ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here