Tuesday, October 13, 2026
Home Chandigarh ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ ਏਜੀ ਨੇ ਚੀਫ ਜਸਟਿਸ ਦੀ ਕੋਰਟ ਦੀ ਸੁਣਵਾਈ ਦੌਰਾਨ ਦਿੱਤੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 10 ਅਗਸਤ ਨੂੰ ਸਾਰਿਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

Advertisements

ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਕਾਰਨ ਸਰਕਾਰ ਨੇ ਇਸ ਫੈਸਲੇ ਦੇ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼ ਅਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖਿਲਾਫ਼ ਹੈ।

LEAVE A REPLY

Please enter your comment!
Please enter your name here