ਥਾਣਾ ਲਾਡੋਵਾਲ ਵਿੱਚ ਤਾਇਨਾਤ ਕਾਂਸਟੇਬਲ ਜਤਿੰਦਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਬਰਾਮਦ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਕਮਿਸ਼ਨਰੇਟ ਦੇ ਥਾਣਾ ਲਾਡੋਵਾਲ ਵਿੱਚ ਤਾਇਨਾਤ ਸਿਪਾਹੀ ਜਤਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮੁਲਾਜ਼ਮ ਮੁੱਲਾਂਪੁਰ ਦਾਖਾ ਦੇ ਪਿੰਡ ਜੰਗਪੁਰ ਦਾ ਵਸਨੀਕ ਸੀ। ਜਤਿੰਦਰ ਦੀ ਜੇਬ ਵਿੱਚੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਪ ਪ੍ਰੇਮਿਕਾ ਸਮੇਤ ਕੁੱਲ 15 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਸਟੇਬਲ ਜਤਿੰਦਰ ਨੇ ਦੋ ਵਿਆਹ ਕਰਵਾਏ ਸਨ ਅਤੇ ਉਹ ਆਪਣੀ ਪ੍ਰੇਮਿਕਾ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਸੀ।

Advertisements

ਇਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਕਾਂਸਟੇਬਲ ਜਤਿੰਦਰ ਨੇ ਬਿਨਾਂ ਤਲਾਕ ਦਿਤੇ ਦੂਸਰਾ ਵਿਆਹ ਕਰਵਾਇਆ ਸੀ। ਪਹਿਲੀ ਪਤਨੀ ਨੇ ਉਸ ਤੇ ਕੇਸ ਵੀ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਦੂਸਰੀ ਪਤਨੀ ਨੇ ਵੀ ਮਾਮਲਾ ਦਰਜ ਕਰਵਾਇਆ ਅਤ ਪ੍ਰੇਮਿਕਾ ਨੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਥਾਣਾ ਇੰਚਾਰਜ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੁਲਾਜ਼ਮ ਜਤਿੰਦਰ ਸਿੰਘ ਦੀ ਮਾਤਾ ਜਸਵਿੰਦਰ ਕੌਰ ਦੀ ਸ਼ਿਕਾਇਤ ਤੇ 15 ਵਿਅਕਤੀਆਂ ਵਿਰੁਧ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਇਲਜ਼ਾਮ ਤਹਿਤ ਕੇਜ ਦਰਜ ਕੀਤਾ ਗਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

LEAVE A REPLY

Please enter your comment!
Please enter your name here